Advertisment

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ

author-image
Shanker Badra
Updated On
New Update
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ
Advertisment
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਤਾ ਪ੍ਰਾਪਤ ਵੈਟਰਨ ਪੱਤਰਕਾਰਾਂ ਲਈ ਪ੍ਰਤੀ ਮਹੀਨਾ 12000 ਰੁਪਏ ਪੈਨਸ਼ਨ ਮੁਹੱਈਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। Punjab Cm Capt. Amarinder Singh Journalists Pension Scheme Approval ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਪੱਤਰਕਾਰ ਭਾਈਚਾਰੇ ਦੁਆਰਾ ਇਸ ਸਬੰਧੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਦਿਆਂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੀਡੀਆ ਕਰਮੀਆਂ ਵੱਲੋਂ ਆਮ ਲੋਕਾਂ ਤੱਕ ਸੂਚਨਾ ਤੇ ਜਾਣਕਾਰੀ ਪਹੁੰਚਾਉਣ ਲਈ ਨਿਭਾਈ ਜਾਂਦੀ ਭੂਮਿਕਾ ਨੂੰ ਅਹਿਮੀਅਤ ਦਿੰਦਿਆਂ ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਵੇਗਾ। Punjab Cm Capt. Amarinder Singh Journalists Pension Scheme Approval ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਹ ਵੈਟਰਨ ਪੱਤਰਕਾਰ ਯੋਗ ਹੋਣਗੇ ਜਿਨਾਂ ਦੀ ਉਮਰ 60 ਸਾਲ ਤੋਂ ਘੱਟ ਨਾ ਹੋਵੇ ਅਤੇ ਜਿਨਾਂ ਨੂੰ ਘੱਟੋ-ਘੱਟ 20 ਸਾਲਾਂ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਰਹੀ ਹੋਵੇ। Punjab Cm Capt. Amarinder Singh Journalists Pension Scheme Approval ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਨੂੰ ਦਿੱਤੀ ਪ੍ਰਵਾਨਗੀ ਯੋਗਤਾ ਤਹਿਤ ਇਹ ਵੀ ਲਾਜ਼ਮੀ ਹੋਵੇਗਾ ਕਿ ਪੱਤਰਕਾਰ ਖਿਲਾਫ ਕੋਈ ਅਪਰਾਧਿਕ ਕਾਰਵਾਈ ਲੰਬਿਤ ਨਾ ਹੋਵੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਜਾਇਦਾਦ ’ਤੇ ਉਸ ਦਾ ਗੈਰ-ਕਾਨੂੰਨੀ ਕਬਜ਼ਾ ਹੋਵੇ।ਪੱਤਰਕਾਰ ਵੱਲੋਂ ਪੂਰਨ ਜਾਂ ਅੰਸ਼ ਰੂਪ ਵਾਲੇ ਕਿਸੇ ਫੰਡ ਤੋਂ ਮਿਲਦੀ ਪੈਨਸ਼ਨ ਤੋਂ ਇਲਾਵਾ ਹੋਰ ਕੋਈ ਤਨਖਾਹ ਜਾਂ ਪੈਨਸ਼ਨ ਨਾ ਲਈ ਜਾ ਰਹੀ ਹੋਵੇ, ਤਾਂ ਉਹ ਵੀ ਇਸ ਸਕੀਮ ਤਹਿਤ ਅਯੋਗ ਨਹੀਂ ਮੰਨਿਆ ਜਾਵੇਗਾ। -PTCNews-
latest-news india-latest-news news-in-punjabi news-in-punjab punjab-cm-amarinder-singh journalist-pension-scheme-approval
Advertisment

Stay updated with the latest news headlines.

Follow us:
Advertisment