Fri, Apr 19, 2024
Whatsapp

ਕੈਪਟਨ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

Written by  Rajan Nath -- July 27th 2021 07:54 PM -- Updated: July 27th 2021 08:03 PM
ਕੈਪਟਨ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

ਕੈਪਟਨ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

Punjab CM Captain Amarinder Singh Appeals to Government Employees: ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ Captain Amarinder Singh ਨੇ ਨਿਰੰਤਰ ਚੱਲ ਰਹੀ ਹੜਤਾਲ 'ਤੇ ਚਿੰਤਾ ਜ਼ਾਹਰ ਕੀਤੀ ਜਿਸ ਕਾਰਨ ਵੱਖੋ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਉਤੇ ਮਾੜਾ ਅਸਰ ਪਿਆ ਹੈ। ਹੋਰ ਪੜ੍ਹੋ: Tokyo Olympics: ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਸਪੇਨ ਨੂੰ 3-0 ਨਾਲ ਦਿੱਤੀ ਕਰਾਰੀ ਮਾਤ MPs, ministers call on Capt Amarinder Singh to counter Congress dissidents Punjab government ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਨਜ਼ਰਸਾਨੀ ਕਰਨ ਲਈ ਅਫਸਰਾਂ ਦੀ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਵਿਸਥਾਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦਾ ਅਧਿਐਨ ਕੀਤਾ ਅਤੇ ਆਪਣੀ ਰਿਪੋਰਟ ਪੇਸ਼ ਕੀਤੀ। ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਮੋਰੰਡਮ ਦੇ ਕੇ ਯਾਦ ਕਰਵਾਏ ਵਾਅਦੇ, ਤੁਸੀਂ ਵੀ ਪੜ੍ਹੋ Ready to resign or be dismissed than bow to injustice to farmers': Capt Amarinder Singh | Cities News,The Indian Express ਇਹ ਪਾਇਆ ਗਿਆ ਕਿ ਮੁਲਾਜ਼ਮਾਂ ਦੁਆਰਾ ਚੁੱਕੀਆਂ ਗਈਆਂ ਕੁੱਝ ਮੰਗਾਂ ਦਾ ਸਬੰਧ ਸਾਲ 2006 ਤੋਂ ਪਹਿਲਾਂ ਦੇ ਸਰਕਾਰ ਦੁਆਰਾ ਕੀਤੇ ਗਏ ਫੈਸਲਿਆਂ ਨਾਲ ਹੈ ਅਤੇ ਇਨ੍ਹਾਂ ਦਾ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਕਰ ਕੇ ਇਨ੍ਹਾਂ ਮੰਗਾਂ ਨੂੰ ਵੱਖਰੇ ਤੌਰ 'ਤੇ ਵਿਚਾਰਿਆ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਤਰ ਵਿਭਾਗ ਅਤੇ ਵਿਭਾਗ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਕੁੱਝ ਮੰਗਾਂ ਦਾ ਨਿਪਟਾਰਾ ਪਰਸੋਨਲ ਤੇ ਵਿੱਤ ਵਿਭਾਗਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ ਜਾਵੇਗਾ। Stand on farm laws unchanged, committed to early resolution: Capt Amarinder Singh | India News,The Indian Express ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੇ ਕਰਦੇ ਹੋਏ ਕਮਿਸ਼ਨ ਦੀ ਰਿਪੋਰਟ ਮਿਲਣ ਤੋਂ ਇਕ ਮਹੀਨੇ ਦੇ ਵਕਫੇ ਅੰਦਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕੀਤੇ ਜਾਣ ਕਰਕੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਨੂੰ ਕਰੀਬ 4692 ਕਰੋੜ ਰੁਪਏ ਹਰੇਕ ਸਾਲ ਪ੍ਰਦਾਨ ਕੀਤੇ ਜਾਣਗੇ। ਔਸਤਨ ਪ੍ਰਤੀ ਵਰ੍ਹੇ ਇਹ ਰਕਮ 79,250 ਹੋਵੇਗੀ ਜੋ ਕਿ ਉਕਤ ਨੂੰ ਮੌਜੂਦਾ ਸਮੇਂ ਮਿਲਣ ਵਾਲੀ ਰਕਮ ਤੋਂ ਵੱਧ ਹੈ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14,759 ਕਰੋੜ ਰੁਪਏ ਦੇ ਬਕਾਏ ਵੀ ਮਿਲਣਗੇ ਜੋ ਕਿ ਪ੍ਰਤੀ ਮੁਲਾਜ਼ਮ/ਪੈਨਸ਼ਨਰ 2.32 ਲੱਖ ਰੁਪਏ ਔਸਤਨ ਬੈਠਦੇ ਹਨ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, Punjab CM Captain Amarinder Singh ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿੱਤ ਤੇ ਪਰਸੋਨਲ ਵਿਭਾਗ ਦੇ ਉਚ ਅਧਿਕਾਰੀ ਹਾਜ਼ਰ ਸਨ। -PTC News


Top News view more...

Latest News view more...