ਮੁੱਖ ਖਬਰਾਂ

ਮੁੱਖ ਮੰਤਰੀ ਵੱਲੋਂ ਹੋਰ ਮੰਤਵਾਂ ਲਈ ਐਕਵਾਇਰ ਕੀਤੀ ਖੇਤੀਬਾੜੀ ਜ਼ਮੀਨ ਤੋਂ ਟਿਊਬਵੈੱਲ ਕੁਨੈਕਸ਼ਨ ਕੱਟਣ ਦੇ ਹੁਕਮ

By Jashan A -- July 24, 2019 8:07 pm -- Updated:Feb 15, 2021

ਮੁੱਖ ਮੰਤਰੀ ਵੱਲੋਂ ਹੋਰ ਮੰਤਵਾਂ ਲਈ ਐਕਵਾਇਰ ਕੀਤੀ ਖੇਤੀਬਾੜੀ ਜ਼ਮੀਨ ਤੋਂ ਟਿਊਬਵੈੱਲ ਕੁਨੈਕਸ਼ਨ ਕੱਟਣ ਦੇ ਹੁਕਮ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਰਮ ਹਾਊਸ ਜਾਂ ਵਿਕਾਸ ਕਾਲੋਨੀਆਂ ਦੀ ਵਰਤੋਂ ਲਈ ਐਕਵਾਇਰ ਕੀਤੇ ਖੇਤੀ ਪਲਾਟਾਂ ’ਤੇ ਸਥਿਤ ਟਿੳੂੂਬਵੈੱਲਾਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ ਦਿੱਤੇ ਹਨ।

ਪੰਜਾਬ, ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਰਕੇ ਅਨਮੋਲ ਜਲ ਵਸੀਲੇ ਦੀ ਸੰਭਾਲ ਦੇ ਉਦੇਸ਼ ਵਜੋਂ ਮੁੱਖ ਮੰਤਰੀ ਨੇ ਜਲ ਵਸੀਲਿਆਂ ਬਾਰੇ ਵਿਭਾਗ ਦੇ ਸਕੱਤਰ ਨੂੰ ਅਜਿਹਿਆਂ ਜਾਇਦਾਦਾਂ ਦੀ ਸ਼ਨਾਖਤ ਕਰਨ ਅਤੇ ਇਨਾਂ ਉਪਰ ਸਥਿਤ ਟਿਊਬਵੈੱਲ ਕੁਨੈਕਸ਼ਨਾਂ ਦੀ ਸੂਚੀ ਤਿਆਰ ਕਰਨ ਲਈ ਆਖਿਆ ਹੈ।

ਹੋਰ ਪੜ੍ਹੋ: ‘ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’, ਪੰਜਾਬ 'ਚ ਪ੍ਰਮਾਣੂ ਊਰਜਾ ਦੇ ਯੂਨਿਟਾਂ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਟਕੋਰ

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਖੇਤੀਬਾੜੀ ਜ਼ਮੀਨ ਜੋ ਖੇਤੀ ਲਈ ਨਹੀਂ ਵਰਤੀ ਜਾ ਰਹੀ ਅਤੇ ਇਸ ਨੂੰ ਫਾਰਮ ਹਾਊਸ ਦੀ ਉਸਾਰੀ ਜਾਂ ਡਿਵੈਲਪਰਾਂ ਵੱਲੋਂ ਕਾਲੋਨੀਆਂ ਬਣਾਉਣ ਲਈ ਐਕਵਾਇਰ ਕੀਤਾ ਗਿਆ ਹੈ, ਵਿੱਚ ਟਿੳੂੂਬਵੈੱਲ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਇਹ ਟਿੳੂੂਬਵੈੱਲ ਲਗਾਤਾਰ ਚਲਾਉਣ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡਿੱਗੇਗਾ ਜਦਕਿ ਸੂਬੇ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜਲ ਵਸੀਲਿਆਂ ਬਾਰੇ ਵਿਭਾਗ ਨੂੰ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਹੁਕਮ ਦਿੱਤੇ।

-PTC News