Fri, Apr 26, 2024
Whatsapp

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁੱਝ ਦੇਰ ਬਾਅਦ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

Written by  Shanker Badra -- November 17th 2021 11:23 AM
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁੱਝ ਦੇਰ ਬਾਅਦ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁੱਝ ਦੇਰ ਬਾਅਦ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਵਫ਼ਦ ਨਾਲ ਮੁਲਾਕਾਤ ਹੋਵੇਗੀ। ਪੰਜਾਬ-ਭਵਨ ਦੇ ਬਾਹਰ ਕਿਸਾਨਾਂ-ਆਗੂਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਬਰੀਫਿੰਗ ਨਹੀਂ ਹੋਵੇਗੀ। ਇਸ ਤੋਂ ਦੁਪਹਿਰਬਾਅਦ ਆਪਣੀ ਮੀਟਿੰਗ ਉਪਰੰਤ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਭਵਨ 'ਚ ਕਰੀਬ 4 ਵਜੇ ਪ੍ਰੈੱਸ-ਕਾਨਫਰੰਸ ਕੀਤੀ ਜਾਵੇਗੀ। [caption id="attachment_549437" align="aligncenter" width="300"] ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁੱਝ ਦੇਰ ਬਾਅਦ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ[/caption] ਇਸ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰਣਨੀਤੀ ਬਣਾਈ ਹੈ। ਜਾਣਕਾਰੀ ਅਨੁਸਾਰ ਫਸਲਾਂ ਦੇ ਮੁਆਵਜ਼ੇ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਇਸ ਮੀਟਿੰਗ ਦੌਰਾਨ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨਾਲ ਗੱਲਬਾਤ ਕਰਨਗੀਆਂ। [caption id="attachment_549440" align="aligncenter" width="300"] ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁੱਝ ਦੇਰ ਬਾਅਦ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ[/caption] ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿਚ ਡੀ.ਏ.ਪੀ. ਦੀ ਲੋੜੀਂਦਾ ਸਟਾਕ ਅਤੇ ਸਮੇਂ ’ਤੇ ਸਪਲਾਈ, ਝੋਨੇ ਦੀ ਖਰੀਦ ਜਾਰੀ ਰੱਖਣ, ਗੁਲਾਬੀ ਸੁੰਡੀ ਨਾਲ ਨਸ਼ਟ ਹੋਈ ਕਪਾਹ ਅਤੇ ਮੱਕੀ ਦੀ ਫਸਲ ਦਾ ਮੁਆਵਜ਼ਾ, ਕਿਸਾਨਾਂ ਦਾ ਸਮੁੱਚਾ ਕਰਜ਼ਾ, ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਲਦੀ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਤੋਂ ਇਲਾਵਾ ਖੇਤੀ ਦੇ ਹੋਰ ਮੁੱਦਿਆਂ ਨੂੰ ਵੀ ਚੁੱਕਿਆ ਜਾਵੇਗਾ। [caption id="attachment_549438" align="aligncenter" width="259"] ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁੱਝ ਦੇਰ ਬਾਅਦ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ[/caption] ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ। ਇਸ ਕਾਰਨ ਇੱਕ ਵਾਰ ਫਿਰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਇੱਕ ਮੰਚ ‘ਤੇ ਆ ਗਈਆਂ ਹਨ। ਦਿੱਲੀ ਕਿਸਾਨ ਮੋਰਚੇ ਵਿੱਚ ਹੁਣ ਤੱਕ 600 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਚੁੱਕੇ ਹਨ। -PTCNews


Top News view more...

Latest News view more...