Thu, Jun 12, 2025
Whatsapp

ਮੁੱਖ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਸਾਬਕਾ ਅਕਾਲੀ ਲੀਡਰ ਸਤਵੰਤ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Reported by:  PTC News Desk  Edited by:  Jagroop Kaur -- February 06th 2021 09:50 PM
ਮੁੱਖ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਸਾਬਕਾ ਅਕਾਲੀ ਲੀਡਰ ਸਤਵੰਤ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ ਸਾਬਕਾ ਅਕਾਲੀ ਲੀਡਰ ਸਤਵੰਤ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬੀਤੇ ਦਿਨੀਂ ਮੁਹਾਲੀ ਵਿਖੇ ਸਾਬਕਾ ਅਕਾਲੀ ਲੀਡਰ ਬੀਬੀ ਸਤਵੰਤ ਕੌਰ ਜੀ ਦਾ ਦੇਹਾਂਤ ਹੋ ਗਿਆ , ਜਿਸ 'ਤੇ ਸਮੂਹ ਸਿਆਸੀ ਪਾਰਟੀਆਂ ਵੱਲੋਂ ਉਹਨਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ , ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸੰਧੂ ਦਾ ਅੱਜ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।SAD leader Bibi Satwant Kaur Sandhu dies at 80 ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਤਵੰਤ ਕੌਰ ਸੰਧੂ ਜੋ ਦੋ ਵਾਰ ਮੰਤਰੀ ਤੇ ਚਮਕੌਰ ਸਾਹਿਬ ਤੋ ਪੰਜ ਵਾਰ ਵਿਧਾਇਕਾ ਰਹੇ ਹਨ, ਨੇ ਖੇਤਰ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਉੱਥੋਂ ਦੇ ਲੋਕਾਂ ਖਾਸ ਕਰਕੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਸੰਧੂ ਪਰਿਵਾਰ, ਹੋਰਨਾਂ ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।Senior SAD leader Bibi Satwant Kaur Sandhu passes away ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸਤਵੰਤ ਕੌਰ ਨੇ ਅੱਜ ਮੁਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ। ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਤੋਂ ਪੰਜ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹੇ ਬੀਬੀ ਸਤਵੰਤ ਕੌਰ ਦੀ ਮੌਤ ਬਾਰੇ ਜਾਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ। ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਨੇ ਆਪਣੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।


Top News view more...

Latest News view more...

PTC NETWORK