Thu, May 2, 2024
Whatsapp

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਖੇਤੀ ਵਿਗਿਆਨੀ ਜੀ. ਐਸ. ਕਾਲਕਟ ਦੀ ਮੌਤ 'ਤੇ ਦੁੱਖ ਪ੍ਰਗਟ

Written by  Joshi -- January 28th 2018 12:52 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਖੇਤੀ ਵਿਗਿਆਨੀ ਜੀ. ਐਸ. ਕਾਲਕਟ ਦੀ ਮੌਤ 'ਤੇ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਖੇਤੀ ਵਿਗਿਆਨੀ ਜੀ. ਐਸ. ਕਾਲਕਟ ਦੀ ਮੌਤ 'ਤੇ ਦੁੱਖ ਪ੍ਰਗਟ

Punjab CM condoles passing away of noted agricultural scientist g s kalkat: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਖੇਤੀ ਵਿਗਿਆਨੀ ਡਾਕਟਰ ਗੁਰਚਰਨ ਸਿੰਘ ਕਾਲਕਟ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | 92 ਸਾਲ ਦੇ ਡਾਕਟਰ ਕਾਲਕਟ ਅੱਜ ਦੁਪਹਿਰ ਪੀ.ਜੀ.ਆਈ.ਐਮ.ਈ.ਆਰ. ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ | ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰ ਕਾਲਕਟ ਸੂਬੇ ਵਿੱਚ ਹਰੀ ਕ੍ਰਾਂਤੀ ਲਿਆਉਣ ਤੋਂ ਇਲਾਵਾ ਖੇਤੀਬਾੜੀ ਦੇ ਖੇਤਰ ਵਿੱਚ ਬਹੁਤ ਸਾਰੇ ਮਿਸਾਲੀ ਸੁਧਾਰ ਲਿਆਉਣ ਵਿੱਚ ਮੋਹਰੀ ਸਨ | ਉਨ੍ਹਾਂ ਨੇ ਖੇਤੀਬਾੜੀ ਸੈਕਟਰ ਵਿੱਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਡਾਕਟਰ ਕਾਲਕਟ ਦੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ | punjab cm condoles passing away of noted agricultural scientist g s kalkatPunjab CM condoles passing away of noted agricultural scientist g s kalkat: ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਬਾਨੀ ਚੇਅਰਮੈਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਇਸ ਚਾਂਸਲਰ ਅਤੇ ਪਦਮ ਸ੍ਰੀ ਤੇ ਪਦਮ ਭੂਸ਼ਨ ਅਵਾਰਡ ਜੇਤੂ ਡਾਕਟਰ ਕਾਲਕਟ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਕਾਲਕਟ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਣਥੱਕ ਕੰਮ ਕਰਨ ਤੋਂ ਇਲਾਵਾ ਖੇਤੀਬਾੜੀ ਉਤਪਾਦਨ ਵਿੱਚ ਮਿਆਰੀ ਅਤੇ ਮਿਕਦਾਰੀ ਉਤਪਾਦਨ ਦੇ ਵਾਧੇ ਵਾਸਤੇ ਨਵੇਂ ਖੇਤੀ ਅਮਲਾਂ ਨੂੰ ਲਾਗੂ ਕੀਤਾ | ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ | —PTC News


Top News view more...

Latest News view more...