Wed, Apr 24, 2024
Whatsapp

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ  

Written by  Shanker Badra -- May 15th 2021 08:51 AM -- Updated: May 15th 2021 08:59 AM
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ  

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ  

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ,ਜੋ ਕੱਲ ਸ਼ਾਮ ਕੋਵਿਡ ਕਾਰਨ ਚੱਲ ਵਸੇ। [caption id="attachment_497496" align="aligncenter" width="300"] ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ[/caption] ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਭੈ ਸਿੰਘ ਸੰਧੂ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਨੌਜਵਾਨ ਪੀੜ੍ਹੀਆਂ ਵਿੱਚ ਪਸਾਰ ਕਰਨ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ। [caption id="attachment_497497" align="aligncenter" width="300"] ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ[/caption] ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। -PTCNews


Top News view more...

Latest News view more...