Sat, May 11, 2024
Whatsapp

ਮੁੱਖ ਮੰਤਰੀ ਵੱਲੋਂ ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Written by  Shanker Badra -- November 03rd 2018 08:43 PM -- Updated: November 03rd 2018 08:44 PM
ਮੁੱਖ ਮੰਤਰੀ ਵੱਲੋਂ ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੂਬਾ ਸਕੱਤਰ ਗੁਰਕੀਰਤ ਸਿੰਘ ਥੂਹੀ ਦੇ ਇਕ ਸੜਕ ਹਾਦਸੇ ਵਿੱਚ ਹੋਏ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਥੂਹੀ ਦੇ 61 ਸਾਲਾਂ ਦੀ ਉਮਰ ਵਿੱਚ ਹੋਏ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਾਰਟੀ ਲਈ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਅਤੇ ਖਾਸਕਰ ਆਲ ਇੰਡੀਆ ਜਾਟ ਮਹਾਸਭਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਦੇ ਰੂਪ ਵਿੱਚ ਉਨ੍ਹਾਂ ਵੱਲੋਂ ਨਿਭਾਈ ਅਹਿਮ ਭੂਮਿਕਾ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਥੂਹੀ ਦੇ ਦੁਖੀ ਪਰਿਵਾਰ ਨਾਲ ਤਹਿ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਥੂਹੀ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। -PTCNews


Top News view more...

Latest News view more...