ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ

Punjab Cm directs depts to complete pending works to mask 550th prakash purb
ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ 

ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ:ਚੰਡੀਗੜ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲੇ ਸਮਾਗਮਾਂ ਦੀ ਸਮਾਪਤੀ ਦੇ ਨੇੜੇ ਪਹੁੰਚਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦੀ ਯਾਦ ਵਿੱਚ ਆਰੰਭੇ ਜਾ ਚੁੱਕੇ ਕਾਰਜਾਂ ਦੇ ਲੰਬਿਤ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਮੇਂ ਦੌਰਾਨ 65 ਪਿੰਡਾਂ ਵਿੱਚ ਪੂਰੇ ਹੋਏ 550 ਪ੍ਰਾਜੈਕਟਾਂ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮਹੀਨੇ ਦੇ ਅੰਤ ਵਿਚ ਤਿੰਨ ਦਿਨਾਂ ਸਮਾਪਤੀ ਸਮਾਰੋਹ ਕਰਵਾਏ ਜਾਣਗੇ ਜੋ 30 ਨਵੰਬਰ ਨੂੰ ਸਮਾਪਤ ਹੋਣਗੇ ਅਤੇ ਮੁੱਖ ਮੰਤਰੀ ਪਹਿਲੇ ਸਿੱਖ ਗੁਰੂ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਕਸਬਿਆਂ ‘ਤੇ ਨਤਮਸਤਕ ਹੋਣ ਲਈ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਜਾਣਗੇ।

Punjab Cm directs depts to complete pending works to mask 550th prakash purb
ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ

ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰੇ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਸੂਬੇ ਵਿਚ ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ, ਜ਼ਿਆਦਾ ਭੀੜ ਵਾਲੇ ਸਮਾਗਮਾਂ ਤੋਂ ਬਚਣ ਅਤੇ ਇਸ ਦੀ ਬਜਾਏ ਵਰਚੁਅਲ/ਡਿਜੀਟਲ ਸਮਾਗਮਾਂ ਦਾ ਆਯੋਜਨ ਕਰਨ। ਉਨ੍ਹਾਂ ਨੇ ਵਿਭਾਗਾਂ ਨੂੰ ਸਾਲ ਭਰ ਚੱਲੇ ਸਮਾਗਮਾਂ ਦੌਰਾਨ 65 ਪਿੰਡਾਂ ਵਿੱਚ ਮੁਕੰਮਲ ਹੋਏ 550 ਪ੍ਰਾਜੈਕਟਾਂ ਨੂੰ ਦਰਸਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਵਰਚੁਅਲ ਮੀਟਿੰਗ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਤੇ ਅਧਾਰਤ ਇਕ ‘ਕੌਫੀ ਟੇਬਲ’ ਬੁੱਕ ਵੀ ਜਾਰੀ ਕੀਤੀ ਗਈ।

Punjab Cm directs depts to complete pending works to mask 550th prakash purb
ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ

89 ਪੰਨਿਆਂ ਦੀ ਇਸ ਪੁਸਤਕ ਵਿਚ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ 5 ਨਵੰਬਰ ਤੋਂ 12 ਨਵੰਬਰ, 2019 ਤੱਕ ਹੋਏ ਮੁੱਖ ਸਮਾਗਮਾਂ ਸਮੇਤ ਸਾਲ ਭਰ ਦੇ ਸਮਾਰੋਹ ਦੇ ਸਾਰੇ ਵਿਸ਼ੇਸ਼ ਸਮਾਗਮਾਂ ਨੂੰ ਦਰਸਾਇਆ ਗਿਆ ਹੈ। ਇਨ੍ਹਾਂ ਸਮਾਗਮਾਂ ਵਿਚ ਪਵਿੱਤਰ ਸ਼ਹਿਰਾਂ ਦਾ ਮੁਹਾਂਦਰਾ ਬਦਲਣਾ ਅਤੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਬੁਨਿਆਦੀ ਢਾਂਚਾ ਦੇ ਵਿਕਾਸ ਸਬੰਧੀ ਕਈ ਹੋਰ ਕਾਰਜ ਸ਼ਾਮਲ ਹਨ। ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ ਵੀ ਇਸ ਕਿਤਾਬ ਵਿਚ ਉਜਾਗਰ ਕੀਤਾ ਗਿਆ ਹੈ। ਇਨ੍ਹਾਂ ਵਿਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ, ਹੈਰੀਟੇਜ ਵਾਕ, ਡਿਜੀਟਲ ਅਜਾਇਬ ਘਰ, 76 ਲੱਖ ਬੂਟੇ ਲਗਾਉਣਾ ਅਤੇ ਪਾਵਨ ਕਾਲੀ ਬੇਈਂ ਦੀ ਸਫਾਈ ਕਰਨਾ ਸ਼ਾਮਲ ਹੈ।

Punjab Cm directs depts to complete pending works to mask 550th prakash purb
ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ

ਕਿਤਾਬ ਵਿਚ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਰ ਗਤੀਵਿਧੀਆਂ/ਪ੍ਰੋਗਰਾਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ ਜਿਵੇਂ ਦੋਵਾਂ ਥਾਵਾਂ ‘ਤੇ ਬਣੀ ਵਿਸ਼ਾਲ ਟੈਂਟ ਸਿਟੀ, ਐਂਬੂਲੈਂਸਾਂ ਲਈ ਗ੍ਰੀਨ ਰੂਟ, ਕੀਰਤਨ ਦਰਬਾਰ, ਡਿਜੀਟਲ ਪ੍ਰਦਰਸ਼ਨੀ, ਨਾਨਕ ਬਗੀਚੀਆਂ, ਗਲੋਬਲ ਕਬੱਡੀ ਮੈਚ ਅਤੇ ਗਣਤੰਤਰ ਦਿਵਸ ਸਬੰਧੀ  ਝਾਕੀ ਆਦਿ  ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੌਫੀ ਟੇਬਲ ਬੁੱਕ ਇਸ ਪਵਿੱਤਰ ਮੌਕੇ ਦੀਆਂ ਯਾਦਾਂ ਨੂੰ ਬਰਕਰਾਰ ਰੱਖੇਗੀ ਅਤੇ ਸੂਬਾ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਮਨਾਉਣ ਹਿੱਤ ਅਰੰਭੇ ਗਏ ਸਾਰੇ ਵਿਸ਼ੇਸ਼ ਭਾਗਾਂ ਲਈ ਜਾਣਕਾਰੀ ਦਾ ਸੋਮਾ ਸਾਬਤ ਹੋਵੇਗੀ। ਇਹ ਕਿਤਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਦੀ ਪ੍ਰਕਾਸ਼ਨਾ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਪੰਜਾਬ ਵਲੋਂ ਕੀਤੀ ਗਈ ਹੈ।
-PTCNews