Wed, Apr 24, 2024
Whatsapp

ਕੈਪਟਨ ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

Written by  Shanker Badra -- April 26th 2021 09:43 PM
ਕੈਪਟਨ ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਕੈਪਟਨ ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਹਰ ਹਾਲ ਵਿਚ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਾਰੀਆਂ ਖਰੀਦ ਏਜੰਸੀਆਂ ਨੂੰ ਵੀ ਸੂਬਾ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ ਮੁੱਖ ਮੰਤਰੀ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਉਚ-ਪੱਧਰੀ ਮੀਟਿੰਗ ਕਰਕੇ ਕਣਕ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਅਦਾਇਗੀ ਬਾਰੇ ਪ੍ਰਗਤੀ ਦਾ ਜਾਇਜਾ ਲਿਆ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤ ਵਿਚ ਸਿੱਧੀ ਅਦਾਇਗੀ ਦੀ ਪ੍ਰਣਾਲੀ ਲਾਗੂ ਹੋਣ ਅਤੇ ਬਾਰਦਾਨੇ ਦੀ ਘਾਟ ਵਰਗੀਆਂ ਔਕੜਾਂ ਪੇਸ਼ ਆਈਆਂ ਸਨ ਪਰ ਹੁਣ ਸਥਿਤੀ ਵਿਚ ਵਰਨਣਯੋਗ ਸੁਧਾਰ ਹੋਇਆ ਹੈ ਅਤੇ ਹੁਣ ਤੱਕ 5.59 ਲੱਖ ਕਿਸਾਨਾਂ ਦੇ ਖਾਤਿਆਂ ਵਿਚ 10,000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ ਉਨ੍ਹਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਭਾਰਤ ਸਰਕਾਰ ਦੇ ‘ਅਨਾਜ ਖਰੀਦ’ ਪੋਰਟਲ ਉਤੇ ਕਿਸਾਨਾਂ ਦੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨ ਵਿਚ ਤੇਜੀ ਲਿਆਂਦੀ ਜਾਵੇ ਤਾਂ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਵਾਰ ਇਹ ਰਸਮੀ ਕਾਰਵਾਈਆਂ ਮੁਕੰਮਲ ਹੋਣ ਉਤੇ ਕਿਸਾਨਾਂ ਦੀ 2900 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਅਦਾ ਕਰ ਦਿੱਤੀ ਜਾਵੇਗੀ। -PTCNews


Top News view more...

Latest News view more...