Thu, Jun 12, 2025
Whatsapp

ਕੈਪਟਨ ਵੱਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Reported by:  PTC News Desk  Edited by:  Shanker Badra -- July 29th 2021 01:38 PM
ਕੈਪਟਨ ਵੱਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੈਪਟਨ ਵੱਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰਿਆਂ ਦੇ ਸਨ ,ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ 2 ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ। ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। -PTCNews


Top News view more...

Latest News view more...

PTC NETWORK