Advertisment

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਦਿੱਤੀ ਮੁਬਾਰਕਬਾਦ

author-image
Jashan A
Updated On
New Update
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਦਿੱਤੀ ਮੁਬਾਰਕਬਾਦ
Advertisment
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦਾ ਸੱਦਾ ਦਿੱਤਾ। publive-imageਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ 'ਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ ਲਈ ਜ਼ਿੰਦਗੀ ਦੀ ਸੰਤੁਸ਼ਟੀ ਅਤੇ ਕਿਰਤ ਦੀ ਸਨਮਾਨ ਦੀ ਪਛਾਣ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਾਤੀ ਰਹਿਤ ਤੇ ਵਰਗਹੀਣ ਸਮਾਜ ਦੀ ਉਸਾਰੀ ਲਈ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਸਾਰਿਆਂ ਨੂੰ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਏਕਤਾ ਅਤੇ ਆਪਸੀ ਭਾਈਚਾਰੇ ਨਾਲ ਰਲ ਕੇ ਮਨਾਉਣ ਦਾ ਸੱਦਾ ਦਿੱਤਾ। -PTC News-
punjabi-news captain-amarinder-singh %e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%b0%e0%a8%b5%e0%a8%bf%e0%a8%a6%e0%a8%be%e0%a8%b8-%e0%a8%9c%e0%a9%80-%e0%a8%a6%e0%a9%87-643%e0%a8%b5%e0%a9%87%e0%a8%82
Advertisment

Stay updated with the latest news headlines.

Follow us:
Advertisment