Advertisment

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੂਹਾ ਦੀ ਵਧਾਈ

author-image
Ragini Joshi
New Update
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੂਹਾ ਦੀ ਵਧਾਈ
Advertisment
ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ’ਤੇ ਪੰਜਾਬ ਵਾਸੀਆਂ ਖਾਸ ਤੌਰ ’ਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। punjab cm greets people on id-ul-zuha ਆਪਣੇ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਈਦ-ਉਲ-ਜ਼ੂਹਾ ਦਾ ਤਿਓਹਾਰ ਭਾਈਚਾਰਕ ਸਾਂਝ ਪੈਦਾ ਕਰਨ ਅਤੇ ਦਾਨ ਕਰਨ ਦੇ ਨਾਲ ਨਾਲ ਹੱਕਾਂ ਤੋਂ ਵਾਂਝੇ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਜਜ਼ਬਾ ਪੈਦਾ ਕਰਦਾ ਹੈ। ਉਨਾਂ ਨੇ ਲੋਕਾਂ ਨੂੰ ਸ਼ਾਂਤੀ ਦੀ ਭਾਵਨਾ ਅਤੇ ਰਾਸ਼ਟਰੀ ਅਖੰਡਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਡਟ ਕੇ ਪਹਿਰਾ ਦੇਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਤਿਓਹਾਰ ਜਾਤ, ਰੰਗ, ਨਸਲ ਅਤੇ ਧਰਮ ਤੋਂ ਉਪਰ ਉਠ ਕੇ ਰਲਮਿਲ ਕੇ ਮਨਾਉਣ ਦੀ ਅਪੀਲ ਕੀਤੀ। —PTC News-
Advertisment

Stay updated with the latest news headlines.

Follow us:
Advertisment