ਮੁੱਖ ਮੰਤਰੀ ਵੱਲੋਂ ਗ੍ਰਹਿ ਸਕੱਤਰ, ਸਿਹਤ ਸਕੱਤਰ ਅਤੇ ਏਡੀਜੀਪੀ ਅਮਨ ਕਾਨੂੰਨ ਨੂੰ ਤੁਰੰਤ ਅੰਮ੍ਰਿਤਸਰ ਪੁੱਜਣ ਦੇ ਹੁਕਮ

Punjab CM Home Secretary, Health Secretary and ADGP Law immediately Amritsar reach

ਮੁੱਖ ਮੰਤਰੀ ਵੱਲੋਂ ਗ੍ਰਹਿ ਸਕੱਤਰ, ਸਿਹਤ ਸਕੱਤਰ ਅਤੇ ਏਡੀਜੀਪੀ ਅਮਨ ਕਾਨੂੰਨ ਨੂੰ ਤੁਰੰਤ ਅੰਮ੍ਰਿਤਸਰ ਪੁੱਜਣ ਦੇ ਹੁਕਮ:ਅੰਮ੍ਰਿਤਸਰ ਦੇ ਜੋੜਾ ਫਾਟਕ ਵਿਖੇ ਅੱਜ ਦੁਸ਼ਹਿਰਾ ਸਮਾਗਮ ਦੌਰਾਨ ਹਾਦਸਾ ਵਾਪਰਨ ਕਾਰਨ 30 ਤੋਂ ਵੱਧ ਲੋਕਾਂ ਦੇ ਟਰੇਨ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਗ੍ਰਹਿ ਸਕੱਤਰ ,ਸਿਹਤ ਸਕੱਤਰ ,ਏਡੀਜੀਪੀ ਕਾਨੂੰਨ ਨੂੰ ਤੁਰੰਤ ਅੰਮ੍ਰਿਤਸਰ ਪੁੱਜਣ ਦੇ ਹੁਕਮ ਦਿੱਤੇ ਹਨ।

ਇਸ ਦੁਖਦਾਈ ਰੇਲ ਹਾਦਸੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ, ਸਿਹਤ ਸਕੱਤਰ ਅਤੇ ਏਡੀਜੀਪੀ ਕਾਨੂੰਨ ਨੂੰ ਤੁਰੰਤ ਅੰਮ੍ਰਿਤਸਰ ਪੁੱਜਣ ਦੇ ਹੁਕਮ ਦਿੱਤੇ ਹਨ।ਮਾਨਯੋਗ ਮੁੱਖ ਮੰਤਰੀ ਕੱਲ ਨੂੰ ਇਸ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲੈਣ ਲਈ ਪਹੁੰਚਣ ਰਹੇ ਹਨ।

ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ ‘ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ।

ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ ‘ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ ‘ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
-PTCNews