Advertisment

ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ 'ਮਿਸ਼ਨ ਤੰਦਰੁਸਤ ਪੰਜਾਬ' ਦਾ ਕੀਤਾ ਆਗਾਜ਼  

author-image
Shanker Badra
New Update
ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ 'ਮਿਸ਼ਨ ਤੰਦਰੁਸਤ ਪੰਜਾਬ' ਦਾ ਕੀਤਾ ਆਗਾਜ਼  
Advertisment
publive-image ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੰਦੇ ਹੋਏ ਸੁਰੱਖਿਅਤ ਅਤੇ ਸਾਫ-ਸੁਥਰੇ ਚੌਗਿਰਦੇ ਵਾਸਤੇ ਮਿੱਥੇ ਹੋਏ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਤਾਲਮੇਲ ਬਣਾਉਣ ਦੀ ਲੋੜ ਉਤੇ ਜੋਰ ਦਿੱਤਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਦਾ ਸੂਬਾ ਪੱਧਰ 'ਤੇ ਆਗਾਜ ਕਰਦੇ ਹੋਏ ਮਿਸ਼ਨ ਦੇ ਪਹਿਲੇ ਪੜਾਅ ਦੀ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ 115 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਤਾਂ ਕਿ ਵਿਭਾਗ ਦੇ ਵੱਖ-ਵੱਖ ਵਿਭਾਗਾਂ ਦੀ ਅਗਵਾਈ ਵਿਚ 10 ਉਪ-ਮਿਸ਼ਨਾਂ ਨੂੰ ਅਮਲ ਵਿਚ ਲਿਆ ਕੇ ਦੂਜੇ ਪੜਾਅ ਉਤੇ ਵਧੇਰੇ ਕੇਂਦਰਿਤ ਹੋਇਆ ਜਾ ਸਕੇ। ਇਨ੍ਹਾਂ ਉਪ-ਮਿਸ਼ਨਾਂ ਵਿਚ ਸੁਰੱਖਿਅਤ ਭੋਜਨ, ਸਾਫ ਪਾਣੀ, ਹਰਿਆ-ਭਰਿਆ ਪੰਜਾਬ, ਸੜਕ ਸੁਰੱਖਿਆ, ਪਾਲਣ-ਪੋਸ਼ਣ, ਰਹਿੰਦ-ਖੂੰਹਦ ਪ੍ਰਬੰਧਨ, ਖੇਡੋ ਪੰਜਾਬ, ਭੌਂ ਸੁਰੱਖਿਆ, ਸਾਫ ਹਵਾ ਅਤੇ ਰੋਕਥਾਮ ਸਿਹਤ ਸ਼ਾਮਲ ਹਨ। ਵਿਸ਼ਵ ਵਾਤਾਵਰਣ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਇਹ ਉਪਰਾਲਾ ਪੰਜਾਬ ਸਰਕਾਰ, ਖੋਜ ਸੰਸਥਾਵਾਂ, ਉਦਯੋਗ, ਗੈਰ-ਸਰਕਾਰੀ ਸੰਸਥਾਵਾਂ ਅਤੇ ਆਮ ਲੋਕਾਂ ਵਰਗੇ ਸਾਰੇ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਕਰਨ ਵਿਚ ਸਹਾਈ ਹੋਵੇਗਾ ਤਾਂ ਕਿ ਵਿਕਾਸ ਦੇ ਨਿਰੰਤਰ ਅਤੇ ਵਾਤਾਵਰਣ ਪੱਖੀ ਮਾਡਲ ਨੂੰ ਯਕੀਨੀ ਬਣਾਇਆ ਜਾ ਸਕੇ। ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ 'ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ' ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕੁਦਰਤ ਅਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦਾ ਕਾਰਨ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਲਈ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਲੋੜੀਂਦੀ ਵਰਤੋਂ ਕਰਨ, ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ 'ਤੇ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਸਾਡੇ ਸਾਰਿਆਂ ਦਾ ਇਹ ਪਵਿੱਤਰ ਫਰਜ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਵੱਡੇ ਪੱਧਰ ਉੱਤੇ ਬੂਟੇ ਲਾਈਏ।'' ਮੁੱਖ ਮੰਤਰੀ ਨੇ ਮਿਲਾਵਟੀ ਦੁੱਧ ਅਤੇ ਡੇਅਰੀ ਵਸਤਾਂ ਦੇ ਗੈਰ-ਸਿਹਤਮੰਦ ਰੁਝਾਨ ਦੀ ਰੋਕਥਾਮ ਲਈ 'ਮਿਸ਼ਨ ਤੰਦਰੁਸਤ' ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਭੋਜਨ/ਡੇਅਰੀ ਵਸਤਾਂ ਮੁਹੱਈਆ ਕਰਵਾਉਣਾ ਸਾਡਾ ਫਰਜ਼ ਬਣਦਾ ਹੈ ਤਾਂ ਕਿ ਉਨ੍ਹਾਂ ਦੀ ਚੰਗੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ। ਦਰਿਆਵਾਂ ਦੇ ਪ੍ਰਦੂਸ਼ਣ ਸਬੰਧੀ ਫਿਕਰਮੰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੈ ਸਿੰਘ ਵਰਗੀਆਂ ਵਾਤਾਵਰਣ ਪੱਖੀ ਸ਼ਖਸੀਅਤਾਂ ਦੇ ਨਿਰੰਤਰ ਯਤਨਾਂ ਦੀ ਬਦੌਲਤ ਕਾਲੀ ਵੇਈਂ ਦੇ ਪਾਣੀ ਅਤੇ ਬੁੱਢਾ ਨਾਲਾ ਜੋ ਸਤਲੁਜ ਦਰਿਆ ਵਿਚ ਵਹਿੰਦਾ ਹੈ, ਵਿਚ ਵਰਨਣਯੋਗ ਸੁਧਾਰ ਹੋਇਆ ਹੈ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਹੋਰ ਐਨ.ਜੀ.ਓਜ ਪਾਸੋਂ ਵੀ ਪੂਰਨ ਸਹਿਯੋਗ ਕਰਨ ਦੀ ਮੰਗ ਕੀਤੀ। -PTCNews publive-image-
punjab-cm captain-amarinder-singh revamped-mission-tandarust-punjab green-punjab baba-balbir-singh-seechewal
Advertisment

Stay updated with the latest news headlines.

Follow us:
Advertisment