Fri, Apr 26, 2024
Whatsapp

ਪੰਜਾਬ ਦੇ ਮੁੱਖ ਮੰਤਰੀ  ਵੱਲੋਂ ਕੇਂਦਰੀ ਖੇਤੀਬਾੜੀ  ਮੰਤਰੀ ਨਾਲ ਮੀਟਿੰਗ : ਪਰਾਲੀ  ਨਾ ਸਾੜਨ  ਬਦਲੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

Written by  Joshi -- October 03rd 2017 07:35 PM -- Updated: October 03rd 2017 09:02 PM
ਪੰਜਾਬ ਦੇ ਮੁੱਖ ਮੰਤਰੀ  ਵੱਲੋਂ ਕੇਂਦਰੀ ਖੇਤੀਬਾੜੀ  ਮੰਤਰੀ ਨਾਲ ਮੀਟਿੰਗ : ਪਰਾਲੀ  ਨਾ ਸਾੜਨ  ਬਦਲੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ  ਵੱਲੋਂ ਕੇਂਦਰੀ ਖੇਤੀਬਾੜੀ  ਮੰਤਰੀ ਨਾਲ ਮੀਟਿੰਗ : ਪਰਾਲੀ  ਨਾ ਸਾੜਨ  ਬਦਲੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

punjab cm meets union agriculture minister to seek stubble burning compensation for farmers: ਕੇਂਦਰੀ ਮੰਤਰੀ ਨੇ ਕੇਂਦਰੀ ਵਿੱਤ ਮੰਤਰਾਲੇ ਕੋਲ ਮੁੱਦਾ ਉਠਾਉਣ ਦਾ ਭਰੋਸਾ ਦਵਾਇਆ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੂੰ ਮਿਲ ਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗਕੀਤੀ ਹੈ। ਪਰਾਲੀ ਸਾੜਨ ਦੇ ਚੱਲ ਰਹੇ ਅਮਲ ਕਾਰਨ ਵਾਤਾਵਰਨ ’ਤੇ ਪੈ ਰਹੇ ਖਤਰਨਾਕ ਪ੍ਰਭਾਵ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਇਸਦੇ ਪ੍ਰਬੰਧਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਆਪਣੀ ਮੰਗ ਦੁਹਰਾਈ ਹੈ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੇ ਚਲਣ ਨੂੰ ਰੋਕਿਆ ਜਾ ਸਕੇ।punjab cm meets union agriculture minister to seek stubble burning compensation for farmersਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੇ ਆਪਣੇ ਮੰਤਰਾਲੇ ਵੱਲੋਂ ਇਸ ਸਬੰਧ ਵਿੱਚ ਅਤੇ ਖੇਤੀਬਾੜੀ ਨਾਲਸਬੰਧਤ ਹੋਰ ਮੁੱਦਿਆਂ ਬਾਰੇ ਪੰਜਾਬ ਨੂੰ ਹਰ ਸਹਾਇਤਾ ਦੇਣ ਦਾ ਵਾਅਦਾ ਕੀਤਾ। ਉਨਾਂ ਨੇ ਪਾਣੀ ਦੀ ਸਾਂਭ-ਸੰਭਾਲ ਦੇ ਵਾਸਤੇ ਵੀ ਮੁੱਖ ਮੰਤਰੀ ਨੂੰ ਮਦਦ ਦੇਣ ਦਾ ਭਰੋਸਾ ਦਵਾਇਆ। ਖੇਤੀਬਾੜੀਮੰਤਰੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਪਰਾਲੀ ਦੇ ਪ੍ਰਬੰਧਨ ਵਾਸਤੇ ਮੁਆਵਜ਼ਾ ਦੇਣ ਦਾ ਪੰਜਾਬ ਦਾ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਉਠਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਵੱਲ ਕੇਂਦਰ ਨੂੰ ਗੰਭੀਰ ਧਿਆਨ ਦਿੱਤੇ ਜਾਣ ਦੀ ਜ਼ਰੂਰਤ ਹੈ। punjab cm meets union agriculture minister to seek stubble burning compensation for farmersਇਸ ਤੋਂ ਪਹਿਲਾਂ ਵੀ ਇਹ ਮੁੱਦਾ ਉਠਾਏ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਰਾਹਤ ਦੇਣਵਾਸਤੇ ਝੋਨੇ ਦੀ ਖਰੀਦ ਸਮੇਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮੁਹੱਈਆ ਕਰਾਉਣ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਉਨਾਂ ਕਿਹਾ ਕਿ ਇਹ ਬੋਨਸ ਕੇਵਲ ਉਨਾਂਕਿਸਾਨਾਂ ਨੂੰ ਹੀ ਦਿੱਤਾ ਜਾਵੇ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਕਿਸੇ ਹੋਰ ਤਰੀਕੇ ਨਾਲ ਇਸ ਦਾ ਪ੍ਰਬੰਧਨ ਕਰਨਗੇ। ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਏ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਕੇਂਦਰੀ ਗਰੀਨ ਟਿ੍ਰਬਿਊਨਲ ਵੱਲੋਂ ਆਏ ਦਿਸ਼ਾਂ ਨਿਰਦੇਸ਼ਾਂ ਦਾ ਜ਼ਿਕਰ ਕਰਦੇ ਹੋਏ ਮੁੱਖਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਨੇ ਇਸ ਸਬੰਧ ਵਿੱਚ ਕਈ ਕਦਮ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਵੀ ਇਸ ਸਮੱਸਿਆ ਨੂੰ ਖਤਮ ਕਰਨ ਵਾਸਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ। ਫਸਲਾਂ ਦੀਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਖੇਤੀਬਾੜੀ ਮਸ਼ੀਨਰੀ ਦੀ ਵਿਕਰੀ ’ਤੇ ਸਬਸਿਡੀ ਦੇਣ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿੱਚ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪਰਾਲੀ ਸਾੜਨ ’ਤੇ ਰਿਮੋਟ ਸੈਂਸਿੰਗ ਸੈਟੇਲਾਇਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਫੀਲਡ ਵਿੱਚ ਜਾ ਕੇ ਵੀ ਇਸ ਦੀਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਕਿਸਾਨਾਂ ਨੂੰ ਜੁਰਮਾਨਾ ਲਾਉਣਾ ਨਾ ਹੀ ਠੀਕ ਹੈ ਅਤੇ ਨਾ ਹੀ ਜਾਇਜ਼। ਉਨਾਂ ਕਿਹਾ ਕਿ ਸਬਸਿਡੀ ’ਤੇ ਮੁਹੱਈਆਕਰਵਾਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਨਾਲ ਵੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ’ਤੇ ਪ੍ਰਤੀ ਏਕੜ 3000 ਰੁਪਏ ਦਾ ਵਿੱਤੀ ਬੋਝ ਪੈ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸਮੁੱਦੇ ’ਤੇ ਕੇਂਦਰੀ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਅੰਮਿ੍ਰਤਸਰ ਵਿੱਚ ਬਣਾਏ ਜਾ ਰਹੇ ਬਾਗਬਾਨੀ ਦੇ ਨੈਸ਼ਨਲ ਇੰਸਟੀਚਿਊਟ ਦੀ ਮੌਜੂਦਾ ਸਥਿਤੀ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂੰ ਕਰਾਇਆ।ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਇਸ ਇੰਸਟੀਚਿਊਟ ਦਾ ਨੀਂਹ-ਪੱਥਰ ਰੱਖਣ ਦਾ ਸੱਦਾ ਦਿੱਤਾ ਜੋ ਇਸ ਸਾਲ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। —PTC News


Top News view more...

Latest News view more...