Advertisment

ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ

author-image
Shanker Badra
Updated On
New Update
ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ
Advertisment
ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਇਹ ਸਕੀਮ 20 ਅਗਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ’ਤੇ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20 ਦੌਰਾਨ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਜੋ ਖਾਸ ਕਰਕੇ ਕੋਵਿਡ ਦੇ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ। ਸੂਬਾ ਸਰਕਾਰ ਨੇ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ। publive-image ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ, ਜਿਨਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ‘ਜੇ’ ਫਾਰਮਾਂ ਦੇ ਆਧਾਰ ’ਤੇ ਯੋਗ ਪਾਇਆ ਗਿਆ ਸੀ। ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। publive-image ਪੰਜਾਬ ਸਰਕਾਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ। ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ,ਜਿਨਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ ਜਮਾਂ ਕਰਵਾਉਣੇ ਹੋਣਗੇ।  ਮੁੱਖ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੂੰ ਬਿਨਾਂ ਕਿਸੇ ਦਿੱਕਤ ਦੇ ਇਸ ਸਹੂਲਤ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨ ਲਈ ਮਾਰਕੀਟ ਕਮੇਟੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਆਖਿਆ ਹੈ। publive-image ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਇਸ ਦਾ ਲਾਭ  ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਬਣਾਏ ਪੋਰਟਲ ’ਤੇ ਅਪਲੋਡ ਕਰ ਦਿੱਤਾ ਜਾਵੇਗਾ ,ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ‘ਸਿਹਤ ਬੀਮਾ ਕਾਰਡ’ ਜਾਰੀ ਹੋ ਜਾਣਗੇ। ਉਨਾਂ ਅੱਗੇ ਕਿਹਾ ਕਿ ਇਸ ਨਗਦੀ ਰਹਿਤ ਸਕੀਮ ਨਾਲ ਸਾਰੀਆਂ ਬਿਮਾਰੀਆਂ ਜਿਨਾਂ ਨੂੰ 24 ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਵਿੱਚ ਦਾਖਲ ਹੋਣ ਦੀ ਲੋੜ ਹੁੰਦੀ ਹੈ ਜਾਂ ਦਿਨ ਦੀ ਦੇਖਭਾਲ ਦੇ ਇਲਾਜ ਬਾਰੇ ਸਕੀਮ ਹੇਠ ਸੂਚੀਬੱਧ ਹਨ, ਦਾ ਇਲਾਜ ਹੋਵੇਗਾ। -PTCNews-
punjab-news health-insurance
Advertisment

Stay updated with the latest news headlines.

Follow us:
Advertisment