Mon, Apr 29, 2024
Whatsapp

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

Written by  Joshi -- November 08th 2017 08:51 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

Punjab CM orders clearance of paddy payment: ਆਰ.ਬੀ.ਆਈ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਪ੍ਰਵਾਨ, ਨਗਦ ਕਰਜ਼ਾ ਹੱਦ ਵਧਾ ਕੇ 33,800.22 ਕਰੋੜ ਰੁਪਏ ਕੀਤੀ

ਚੰਡੀਗੜ, 8 ਨਵੰਬਰ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਵੱਲੋਂ ਨਗਦ ਕਰਜ਼ਾ ਹੱਦ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲੰਬਿਤ ਪਿਆ ਸਾਰਾ ਭੁਗਤਾਨ ਕਿਸਾਨਾਂ ਨੂੰ 48 ਘੰਟੇ ਦੇ ਵਿਚ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ। Punjab CM orders clearance of paddy payment: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਝੋਨੇ ਦਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਦੇਰੀ ਨੂੰ ਨਾ ਸਹਿਣ ਕਰਨ ਬਾਰੇ ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ।


Punjab CM orders clearance of paddy payment: ਨਵੰਬਰ 2017 ਦੇ ਆਖਿਰ ਤੱਕ ਝੋਨੇ ਦੀ ਮੌਜੂਦਾ ਖਰੀਦ ਵਾਸਤੇ ਆਰ.ਬੀ.ਆਈ ਵੱਲੋਂ ਨਗਦ ਕਰਜ਼ਾ ਹੱਦ ਵਧਾ ਕੇ 33,800.22 ਕਰੋੜ ਰੁਪਏ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ।

ਸੂਬੇ ਦੇ ਪ੍ਰਮੁੱਖ ਸਕੱਤਰ ਵਿੱਤ ਨੂੰ ਪ੍ਰਾਪਤ ਹੋਏ ਇੱਕ ਪੱਤਰ ਦੇ ਅਨੁਸਾਰ ਆਰ.ਬੀ.ਆਈ ਵੱਲੋਂ ਸਾਉਣੀ 2017-18 ਦੇ ਹੇਠ ਝੋਨੇ ਦੀ ਖਰੀਦ ਲਈ ਸੂਬਾ ਸਰਕਾਰ ਦੀ 30 ਨਵੰਬਰ, 2017 ਤੱਕ ਨਗਦ ਕਰਜ਼ਾ ਹੱਦ ਵਧਾਏ ਜਾਣ ਦੀ ਵੈਧਤਾ ਸਬੰਧੀ ਬੇਨਤੀ ਸ਼ਰਤਾਂ ਦੇ ਤਹਿਤ ਪ੍ਰਵਾਨ ਕਰ ਲਈ ਗਈ ਹੈ। ਪੰਜਾਬ ਵੱਲੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਦੇ ਹੇਠ ਸਹਿਮਤੀ ਪੱਤਰ ਜੋ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਹੋਇਆ ਹੈ, ਪੇਸ਼ ਕੀਤੇ ਜਾਣ ਤੋਂ ਬਾਅਦ ਭਾਰਤੀ ਸਟੇਟ ਬੈਂਕ ਵੱਲੋਂ ਫੰਡ ਜਾਰੀ ਕੀਤੇ ਜਾਣਗੇ। Punjab CM orders clearance of paddy payment: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਝੋਨੇ ਦਜ਼ਿਕਰਯੋਗ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ਅਕਤੂਬਰ ਵਿਚ 28,262.84 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਝੋਨੇ ਦੀ ਚਲ ਰਹੀ ਖਰੀਦ ਵਾਸਤੇ ਜਾਰੀ ਕੀਤੀ ਸੀ। ਬੁਲਾਰੇ ਅਨੁਸਾਰ ਮੁੱਖ ਮੰਤਰੀ ਵੱਲੋਂ ਲਗਾਤਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰੀ ਰਾਮ ਵਿਲਾਸ ਪਾਸਵਾਨ ਕੋਲ ਇਹ ਮੁੱਦਾ ਉਠਾਉਣ ਦੇ ਨਤੀਜੇ ਵਜੋਂ ਨਵੰਬਰ ਦੀ ਨਗਦ ਕਰਜ਼ਾ ਹੱਦ ਦੀ ਪ੍ਰਵਾਨਗੀ ਦਿੱਤੀ ਹੈ।

ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿੱਚ ਝੋਨੇ ਦੀ ਸਮੇਂ ਸਿਰ ਅਤੇ ਬਿਨਾਂ ਅੜਚਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। —PTC News

Top News view more...

Latest News view more...