Fri, Apr 26, 2024
Whatsapp

ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ

Written by  Shanker Badra -- September 13th 2020 05:43 PM
ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ

ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ

ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਅਸਾਨੀ ਅਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਸੂਬੇ ਵਿੱਚ 7 ਹੋਰ ਗ੍ਰਾਮ ਨਿਯਾਲਯ ਜਾਂ ਪੇਂਡੂ ਅਦਾਲਤਾਂ ਸਥਾਪਿਤ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਇਹ ਨਵੇਂ ਨਿਯਾਲਯ ਪਟਿਆਲਾ ਜ਼ਿਲੇ ਵਿੱਚ ਪਾਤੜਾਂ, ਬਰਨਾਲਾ ਵਿੱਚ ਤਪਾ, ਫਤਿਹਗੜ ਸਾਹਿਬ ਵਿੱਚ ਬਸੀ ਪਠਾਣਾ, ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਅਤੇ ਧਾਰ ਕਲਾਂ, ਲੁਧਿਆਣਾ ਵਿੱਚ ਰਾਏਕੋਟ ਅਤੇ ਰੂਪਨਗਰ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣਗੇ। [caption id="attachment_430560" align="aligncenter" width="300"] ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ[/caption] ਇਸ ਨਾਲ, ਸੂਬੇ ਵਿੱਚ ਅਜਿਹੀਆਂ ਅਦਾਲਤਾਂ ਦੀ ਗਿਣਤੀ 9 ਹੋ ਜਾਵੇਗੀ ਕਿਉਂਜੋ ਜਨਵਰੀ 2013 ਦੀ ਇਕ ਅਧਿਸੂਚਨਾ ਰਾਹੀਂ ਮੋਗਾ ਜ਼ਿਲੇ ਦੇ ਕੋਟ ਈਸੇ ਖਾਂ ਅਤੇ ਰੂਪਨਗਰ ਵਿੱਚ ਨੰਗਲ ਵਿਖੇ 2 ਗ੍ਰਾਮ ਨਿਯਾਲਯ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ। ਇਹ ਪਹਿਲਕਦਮੀ ਸੰਸਦ ਵੱਲੋਂ ਪੇਂਡੂ ਖੇਤਰਾਂ ਵਿੱਚ ਤੇਜ਼ੀ ਨਾਲ ਨਿਆਂ ਦੇਣ ਲਈ ਬਣਾਏ ਗਏ ਗ੍ਰਾਮ ਨਿਯਾਲਯ ਐਕਟ, 2008 ਦੀ ਰੋਸ਼ਨੀ ਵਿੱਚ ਕੀਤੀ ਗਈ ਹੈ। ਇਹ ਐਕਟ 2 ਅਕਤੂਬਰ, 2009 ਤੋਂ ਲਾਗੂ ਹੈ। [caption id="attachment_430559" align="aligncenter" width="300"] ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ[/caption] ਸਰਕਾਰੀ ਬੁਲਾਰੇ ਨੇ ਦੱਸਿਆ ਕਿ 1 ਜਨਵਰੀ, 2016 ਤੋਂ 31 ਦਸੰਬਰ, 2016 ਤੱਕ ਕੋਟ ਈਸੇ ਖਾਂ ਦੇ ਗ੍ਰਾਮ ਨਿਯਾਲਯ ਵੱਲ ਇੱਕ ਵੀ ਕੇਸ ਤਬਦੀਲ ਨਹੀਂ ਕੀਤਾ ਗਿਆ, ਜਦੋਂ ਕਿ ਇਸ ਸਮੇਂ ਦੌਰਾਨ ਸ਼ੁਰੂ ਕੀਤੇ ਕੇਸਾਂ ਦੀ ਗਿਣਤੀ 2 ਹੈ ਅਤੇ ਇਸ ਤੋਂ ਇਲਾਵਾ 13 ਕੇਸਾਂ ਦਾ ਨਿਪਟਾਰਾ ਹੋ ਚੁੱਕਾ ਹੈ। 31 ਦਸੰਬਰ, 2016 ਤੱਕ ਕੋਟ ਈਸੇ ਖਾਂ ਅਦਾਲਤ ਵਿਖੇ 18 ਮਾਮਲੇ ਲੰਬਿਤ ਸਨ। ਪਰ ਉਪਰੋਕਤ ਸਮੇਂ ਦੌਰਾਨ ਨੰਗਲ ਗ੍ਰਾਮ ਨਿਯਾਲਯ ਵਿਖੇ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ। [caption id="attachment_430558" align="aligncenter" width="300"] ਕੈਪਟਨ ਨੇ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਪਿੰਡ ਅਦਾਲਤਾਂ ਬਣਾਉਣ ਦਾ ਕੀਤਾ ਐਲਾਨ[/caption] 1 ਜਨਵਰੀ, 2017 ਤੋਂ 31 ਦਸੰਬਰ, 2017 ਦਰਮਿਆਨ ਕੋਟ ਈਸੇ ਖਾਂ ਗ੍ਰਾਮ ਨਿਯਾਲਯ ਵੱਲ ਕੋਈ ਵੀ ਕੇਸ ਤਬਦੀਲ ਨਹੀਂ ਕੀਤਾ ਗਿਆ ਅਤੇ ਇਸ ਸਮੇਂ ਦੌਰਾਨ 8 ਕੇਸ ਸ਼ੁਰੂ ਕੀਤੇ ਗਏ। ਜਦੋਂ ਕਿ 18 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 31 ਦਸੰਬਰ, 2017 ਤੱਕ 10 ਕੇਸ ਲੰਬਿਤ ਸਨ। ਉਪਰੋਕਤ ਸਮੇਂ ਦੌਰਾਨ ਨੰਗਲ ਗ੍ਰਾਮ ਨਿਯਾਲਯ ਵਿਖੇ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ। ਇਸ ਦੌਰਾਨ ਨੰਗਲ ਗ੍ਰਾਮ ਨਿਯਾਲਯ ਵੱਲ 953 ਕੇਸ ਤਬਦੀਲ ਕੀਤੇ ਗਏ, 369 ਕੇਸ ਸ਼ੁਰੂ ਕੀਤੇ ਗਏ, 141 ਕੇਸਾਂ ਦਾ ਨਿਪਟਾਰਾ ਹੋਇਆ ਜਦੋਂ ਕਿ 31 ਦਸੰਬਰ, 2018 ਤੱਕ ਲੰਬਿਤ ਮਾਮਲਿਆਂ ਦੀ ਗਿਣਤੀ 977 ਰਹੀ। ਜਿੱਥੋਂ ਤੱਕ 1 ਜਨਵਰੀ, 2019 ਤੋਂ ਲੈ ਕੇ 30 ਜੂਨ, 2019 ਤੱਕ ਦੇ ਸਮੇਂ ਦਾ ਸਬੰਧ ਹੈ ਤਾਂ ਇਸ ਦੌਰਾਨ ਗ੍ਰਾਮ ਨਿਯਾਲਿਆ ਕੋਟ ਈਸੇ ਖਾਂ ਵੱਲ ਕੋਈ ਕੇਸ ਤਬਦੀਲ ਨਹੀਂ ਕੀਤਾ ਗਿਆ ਜਦੋਂ ਕਿ 2 ਕੇਸ ਸ਼ੁਰੂ ਕੀਤੇ ਗਏ। ਨਿਪਟਾਰਾ ਕੀਤੇ ਗਏ ਕੇਸਾਂ ਦੀ ਗਿਣਤੀ ਵੀ 2 ਹੀ ਰਹੀ ਅਤੇ 30 ਜੂਨ, 2019 ਤੱਕ 9 ਕੇਸ ਲੰਬਿਤ ਸਨ। ਇਸੇ ਸਮਾਂਕਾਲ ਦੌਰਾਨ, ਨੰਗਲ ਗ੍ਰਾਮ ਨਿਯਾਲਿਯ ਵੱਲ 2 ਕੇਸ ਤਬਦੀਲ ਕੀਤੇ ਗਏ, 62 ਕੇਸ ਸ਼ੁਰੂ ਕੀਤੇ ਗਏ ਅਤੇ 89 ਕੇਸਾਂ ਦਾ ਨਿਪਟਾਰਾ ਹੋਇਆ। 30 ਜੂਨ, 2019 ਤੱਕ 952 ਕੇਸ ਲੰਬਿਤ ਸਨ। -PTCNews


Top News view more...

Latest News view more...