Tue, Apr 23, 2024
Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਜਾਂਚ ਦੇ ਦਿੱਤੇ ਹੁਕਮ

Written by  Shanker Badra -- July 03rd 2018 04:09 PM -- Updated: July 03rd 2018 04:24 PM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਜਾਂਚ ਦੇ ਦਿੱਤੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਜਾਂਚ ਦੇ ਦਿੱਤੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਜਾਂਚ ਦੇ ਦਿੱਤੇ ਹੁਕਮ:ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਨਸ਼ੇ ਕਾਰਨ ਅਣਗਿਣਤ ਮੌਤਾਂ ਹੋ ਰਹੀਆਂ ਹਨ।ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ।ਜਾਣਕਾਰੀ ਅਨੁਸਾਰ ਜੂਨ ਮਹੀਨੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 24 ਮੌਤਾਂ ਹੋ ਚੁੱਕੀਆਂ ਹਨ,ਜਦਕਿ ਪਿਛਲੇ 10 ਦਿਨਾਂ ਵਿੱਚ ਸੂਬੇ ਅੰਦਰ 25 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਅੰਦਰ ਨਸ਼ੇ ਦਾ ਮਾਮਲਾ ਪੂਰਾ ਭਖਿਆ ਹੋਇਆ ਹੈ।ਪਿਛਲੇ ਦਿਨੀਂ ਆਮ ਲੋਕਾਂ ਅਤੇ ਬੁੱਧੀਜੀਵੀਆਂ ਵੱਲੋਂ ਚਿੱਟੇ ਵਿਰੁੱਧ ਕਾਲਾ ਹਫ਼ਤਾ ਮਨਾਉਣ ਦਾ ਫੈਸਲਾ ਕੀਤਾ ,ਜਿਸ ਨੂੰ ਸੋਸ਼ਲ ਮੀਡੀਆ 'ਤੇ ਵੀ ਭਰਵਾਂ ਹੁੰਗਾਰਾ ਮਿਲਿਆ ਹੈ।ਜਿਸ ਤੋਂ ਬਾਅਦ ਕੈਪਟਨ ਦੀ ਸਰਕਾਰ ਨੇ ਸੂਬੇ ਵਿੱਚ ਸਖ਼ਤਾਈ ਵਰਤਣੀ ਸ਼ੁਰੂ ਕੀਤੀ ਹੈ। ਜਿਸ ਨੂੰ ਲੈ ਕੇ ਕੱਲ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ,ਜਿਸ ਦੇ ਵਿੱਚ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਗਿਆ।ਬੀਤੇ ਦਿਨੀ ਤੋਂ ਸੂਬੇ ਵਿੱਚ ਨਸ਼ੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਅਧਿਕਾਰੀਆਂ ਨੂੰ ਕੈਪਟਨ ਨੇ ਬਰਖਾਸਤ ਕਾਰਨ ਦੇ ਹੁਕਮ ਦਿੱਤੇ ਸਨ।ਪੁਲਿਸ ਦੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈਆਂ ਸਾਰੀਆਂ ਮੌਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। -PTCNews


Top News view more...

Latest News view more...