Fri, Apr 19, 2024
Whatsapp

ਪੰਜਾਬ 'ਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਅੰਤਿਮ ਪ੍ਰੀਖਿਆਵਾਂ ਮੁਲਤਵੀ

Written by  Shanker Badra -- June 29th 2020 04:29 PM
ਪੰਜਾਬ 'ਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਅੰਤਿਮ ਪ੍ਰੀਖਿਆਵਾਂ ਮੁਲਤਵੀ

ਪੰਜਾਬ 'ਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਅੰਤਿਮ ਪ੍ਰੀਖਿਆਵਾਂ ਮੁਲਤਵੀ

ਪੰਜਾਬ 'ਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਅੰਤਿਮ ਪ੍ਰੀਖਿਆਵਾਂ ਮੁਲਤਵੀ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜਾਹਰ ਕੀਤੀਆਂ ਚਿੰਤਾਵਾਂ ਦੇ ਸੰਦਰਭ 'ਚ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਇਸ ਬਾਰੇ ਅੰਤਿਮ ਫੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (UGC) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ’ਤੇ ਅਧਾਰਿਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂਜੀਸੀ ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ। [caption id="attachment_414752" align="aligncenter" width="300"]Punjab CM postpones university, college exit exams till July 15 ਪੰਜਾਬ 'ਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਅੰਤਿਮ ਪ੍ਰੀਖਿਆਵਾਂ ਮੁਲਤਵੀ[/caption] ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੇ ਮਨਾਂ 'ਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਯੂਜੀਸੀ ਵੱਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 'ਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ। ਉਸ ਵੇਲੇ ਯੂਜੀਸੀ ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ’ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖ਼ਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਸਬੰਧੀ ਫ਼ੈਸਲਾ ਅਜੇ ਯੂਜੀਸੀ ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ। -PTCNews


Top News view more...

Latest News view more...