Fri, Apr 26, 2024
Whatsapp

ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ

Written by  Shanker Badra -- November 04th 2020 03:07 PM
ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ

ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ

ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ:ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕਈ ਮੰਤਰੀ ਤੇ ਵਿਧਾਇਕ ਵੀ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ 'ਤੇ ਵੀ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ,ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੂਬਾਈ ਸੋਧ ਬਿੱਲ ਕਈ ਹਫ਼ਤਿਆਂ ਬਾਅਦ ਵੀ ਅੱਗੇ ਰਾਸ਼ਟਰਪਤੀ ਨੂੰ ਨਹੀਂ ਭੇਜੇ। [caption id="attachment_446453" align="aligncenter" width="300"]Punjab CM questioned the Governor of Punjab, saying bills not sent to the President ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ[/caption] ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜੋ ਕਿ ਸਰਾਸਰ ਗ਼ਲਤ ਹੈ। ਕੈਪਟਨ ਨੇ ਕਿਹਾ, ''ਅਸੀਂ ਬਚੇ ਹੋਏ ਫ਼ੰਡਾਂ ਰਾਹੀਂ ਨੈਸ਼ਨਲ ਗਰਿੱਡ ਤੋਂ ਬਿਜਲੀ ਖ਼ਰੀਦ ਰਹੇ ਹਾਂ। ਰਾਜਘਾਟ ਵਿਖੇ ਜਾਣ ਲਈ ਮੁੱਖ ਮੰਤਰੀ ਨਾਲ ਸਿਰਫ ਪੰਜਾਬ ਦੇ ਕਾਂਗਰਸ ਦੇ ਸੰਸਦ ਮੈਂਬਰ ਹੀ ਹਾਜ਼ਰ ਸਨ। [caption id="attachment_446452" align="aligncenter" width="300"]Punjab CM questioned the Governor of Punjab, saying bills not sent to the President ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ[/caption] ਰਾਜਘਾਟ ਵਿਖੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਅਤੇ ਪੰਜਾਬ ਦੇ ਵਿਧਾਇਕਾਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਇਨਕਾਰ ਕਰਨ 'ਤੇ ਅਫਸੋਸ ਜ਼ਾਹਰ ਕੀਤਾ ,ਜਿਨ੍ਹਾਂ ਨੇ ਸੂਬੇ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਉਹ ਰਾਸ਼ਟਰ ਦੇ ਮੁਖੀ ਹਨ ਅਤੇ ਅਸੀਂ ਪੰਜਾਬ ਵਿੱਚ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਸਨ। [caption id="attachment_446460" align="aligncenter" width="300"]Haryana Home Minister Anil Vij ਕੈਪਟਨ ਨੇ ਪੰਜਾਬ ਦੇ ਗਵਰਨਰ 'ਤੇ ਚੁੱਕੇ ਸਵਾਲ , ਕਿਹਾ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ਰਾਸ਼ਟਰਪਤੀ ਨੂੰ ਨਹੀਂ ਭੇਜੇ[/caption] ਕੈਪਟਨ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਨਾਲ ਵਤੀਰਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮਾਰਚ ਮਹੀਨੇ ਤੋਂ ਜੀ.ਐਸ.ਟੀ. ਦੀ ਅਦਾਇਗੀ ਨਹੀਂ ਕੀਤੀ ਗਈ ਅਤੇ ਸੰਵਿਧਾਨਕ ਗਾਰੰਟੀ ਦਾ 10,000 ਕਰੋੜ ਰੁਪਏ ਅਜੇ ਵੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਆਫਤ ਰਾਹਤ ਫੰਡ ਵੀ ਬੰਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ,''ਸਾਡੇ ਕੋਲ ਪੈਸਾ ਨਹੀਂ ਹੈ, ਸਾਡੇ ਕੋਲ ਭੰਡਾਰ ਮੁੱਕ ਗਏ ਹਨ। ਉਨ੍ਹਾਂ ਕਿਹਾ,''ਅਸੀਂ ਇਸ ਸਥਿਤੀ ਵਿੱਚ ਕਿਵੇਂ ਬਚ ਸਕਦੇ ਹਨ? -PTCNews


Top News view more...

Latest News view more...