Advertisment

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

author-image
Jashan A
Updated On
New Update
ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Advertisment
ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ 80 ਵਰਿਆਂ ਦੇ ਸਨ ਜੋ ਅੱਜ ਸਵੇਰੇ ਚੱਲ ਵਸੇ। ਠੁਕਰਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਗੋਬਿੰਦ ਠੁਕਰਾਲ ਨੂੰ ਉੱਤਰੀ ਭਾਰਤ ਦੇ ਉੱਘੇ ਪੱਤਰਕਾਰਾਂ ਵਿੱਚੋਂ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਅੰਗਰੇਜ਼ੀ ਅਤੇ ਖੇਤਰੀ ਮੀਡੀਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ, ਖਾਸ ਕਰਕੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ, ਜਦੋਂ ਉਨਾਂ ਨੇ ਨਿਡਰਤਾ ਨਾਲ ਪੱਤਰਕਾਰੀ ਕੀਤੀ। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਤਿਆਰ ਕਰਨ ਦੇ ਹੁਕਮ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ ਪ੍ਰੈਸ ਕਲੱਬ ਦੇ ਬਾਨੀ ਮੈਂਬਰ ਅਤੇ ਸਾਬਕਾ ਪ੍ਰਧਾਨ ਵਜੋਂ ਉਨਾਂ ਨੇ ਖੇਤਰ ਦੇ ਪੱਤਰਕਾਰਾਂ ਨੂੰ ਆਪਸ ਵਿੱਚ ਜੁੜਨ ਦਾ ਮੰਚ ਪ੍ਰਦਾਨ ਕੀਤਾ। ਮੁੱਖ ਮੰਤਰੀ ਨੇ ਠੁਕਰਾਲ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਗੋਬਿੰਦ ਠੁਕਰਾਲ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। -PTC News-
punjabi-news captain-amarinder-singh journalist-gobind-thukral journalist-gobind-thukral-news
Advertisment

Stay updated with the latest news headlines.

Follow us:
Advertisment