Wed, Apr 17, 2024
Whatsapp

ਮੁੱਖ ਮੰਤਰੀ 30 ਮਈ ਨੂੰ ਸੂਬੇ ਵਿੱਚ ਲਾਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਕਰਨਗੇ ਐਲਾਨ

Written by  Shanker Badra -- May 27th 2020 07:53 PM
ਮੁੱਖ ਮੰਤਰੀ 30 ਮਈ ਨੂੰ ਸੂਬੇ ਵਿੱਚ ਲਾਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਕਰਨਗੇ ਐਲਾਨ

ਮੁੱਖ ਮੰਤਰੀ 30 ਮਈ ਨੂੰ ਸੂਬੇ ਵਿੱਚ ਲਾਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਕਰਨਗੇ ਐਲਾਨ

ਮੁੱਖ ਮੰਤਰੀ 30 ਮਈ ਨੂੰ ਸੂਬੇ ਵਿੱਚ ਲਾਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਕਰਨਗੇ ਐਲਾਨ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੌਕਡਾਊਨ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫੈਸਲਾ 30 ਮਈ ਨੂੰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕਰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਮੌਜੂਦਾ ਲੌਕਡਾਊਨ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨ੍ਹਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। -PTCNews


Top News view more...

Latest News view more...