Advertisment

ਕੈਪਟਨ ਨੇ 'ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ' ਤਰਨਤਾਰਨ ਦਾ ਰੱਖਿਆ ਨੀਂਹ ਪੱਥਰ

author-image
Riya Bawa
New Update
ਕੈਪਟਨ ਨੇ 'ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ' ਤਰਨਤਾਰਨ ਦਾ ਰੱਖਿਆ ਨੀਂਹ ਪੱਥਰ
Advertisment
publive-image
Advertisment
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ, ਤਰਨਤਾਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਵੱਲੋਂ ਇਸ ਮੌਕੇ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਗਏ। Captain Amarinder Singh ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਲਈ ਜਿੰਨੇ ਵੀ ਪੈਸਿਆਂ ਦੀ ਲੋੜ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਦੁਨੀਆ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ, ਇਸ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਸੂਬੇ ਦੇ ਬੱਚੇ ਪਿੱਛੇ ਰਹਿ ਜਾਣ। ਕੈਪਟਨ ਨੇ ਕਿਹਾ ਕਿ ਪਿੰਡਾਂ ਦੇ ਜਿਹੜੇ ਬੱਚੇ ਲਾਅ ਦੀ ਪੜ੍ਹਾਈ 'ਚ ਅੱਗੇ ਜਾਣਾ ਚਾਹੁੰਦੇ ਹਨ, ਇਹ ਯੂਨੀਵਰਿਸਟੀ ਉਨ੍ਹਾਂ ਲਈ ਕਾਫੀ ਲਾਹੇਬੰਦ ਹੋਵੇਗੀ। publive-image ਮੁੱਖ ਮੰਤਰੀ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਦੇ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਫੋਕਸ ਖੇਤਰ ਕਰਾਰ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਸਕੂਲੀ ਸਿੱਖਿਆ ਵਿੱਚ ਦੇਸ਼ ਨੂੰ ਨੰਬਰ 1 ਬਣਾਉਣ ਦੇ ਯੋਗ ਬਣਾਉਣ ਲਈ ਸਬੰਧਤ ਵਿਭਾਗ ਦੀ ਸ਼ਲਾਘਾ ਕੀਤੀ। ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਸਿੱਖਿਆ ਵਿੱਚ ਉੱਚ ਸਥਾਨ ਹਾਸਲ ਕਰਨ ਤੋਂ ਬਾਅਦ, ਉਨ੍ਹਾਂ ਦਾ ਅਗਲਾ ਉਦੇਸ਼ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿੱਚ ਵੀ ਪੰਜਾਬ ਨੂੰ ਨੰਬਰ 1 ਬਣਾਉਣਾ ਹੈ। publive-image ਉਨ੍ਹਾਂ ਕਿਹਾ ਕਿ ਸੂਬੇ 'ਚ 18 ਨਿਊ ਡਿਗਰੀ ਕਾਲਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ 'ਚੋਂ 6 ਕਾਲਜ ਚਾਲੂ ਹੋ ਚੁੱਕੇ ਹਨ, ਜਦੋਂ ਕਿ 12 ਕਾਲਜਾਂ ਨੂੰ ਵੀ ਜਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਪੰਜਾਬ ਦੇ ਕਰੀਬ 30 ਕਾਲਜਾਂ 'ਚ ਲਾਅ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ। publive-image -PTC News-
punjab-cm punjab captain-amarinder-singh sri-guru-tegh-bahadur-ji state-university-of-law
Advertisment

Stay updated with the latest news headlines.

Follow us:
Advertisment