Advertisment

ਮੁੱਖ ਮੰਤਰੀ ਵੱਲੋਂ ਸੱਜਣ ਤੇ ਸੋਹੀ ਦੇ ਖਾਲਿਸਤਾਨ ਵਿਰੋਧੀ ਬਿਆਨਾਂ ਦਾ ਸੁਆਗਤ

author-image
Ragini Joshi
New Update
ਮੁੱਖ ਮੰਤਰੀ ਵੱਲੋਂ ਸੱਜਣ ਤੇ ਸੋਹੀ ਦੇ ਖਾਲਿਸਤਾਨ ਵਿਰੋਧੀ ਬਿਆਨਾਂ ਦਾ ਸੁਆਗਤ
Advertisment
punjab cm welcomes sajjan’s & sohi’s statements against khalistani movement: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਵੱਲੋਂ ਖਾਲਿਸਤਾਨੀ ਪੱਖੀ ਪੈਂਤੜੇ ਦੇ ਹੱਕ ਵਿੱਚ ਖੜ੍ਹਨ ਤੋਂ ਕੋਰੀ ਨਾਂਹ ਕਰਨ ਦਾ ਸੁਆਗਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿੱਚ ਵੱਖਵਾਦੀ ਤਾਕਤਾਂ ਖਿਲਾਫ਼ ਢੁਕਵਾਂ ਮਾਹੌਲ ਸਿਰਜਣ ਲਈ ਵਧਾਈ ਦਿੱਤੀ ਹੈ | ਬੁੱਧਵਾਰ ਨੂੰ ਕੈਨੇਡਾ ਦੀ ਪ੍ਰੈਸ ਵਿੱਚ ਛਪੇ ਸ੍ਰੀ ਸੱਜਣ ਦੇ ਬਿਆਨ ਮੁਤਾਬਕ ਉਨ੍ਹਾਂ ਅਤੇ ਕੈਨੇਡਾ ਦੇ ਸਿੱਖ ਮੰਤਰੀ ਅਮਰਜੀਤ ਸੋਹੀ ਨੇ ਨਾ ਤਾਂ ਸਿੱਖ ਕੌਮਪ੍ਰਸਤੀ ਲਹਿਰ ਪ੍ਰਤੀ ਹਮਦਰਦੀ ਪ੍ਰਗਟਾਈ ਹੈ ਅਤੇ ਨਾ ਹੀ ਇਸ ਦੇ ਪੱਖ ਵਿੱਚ ਹਨ ਜਿਸ ਦਾ ਮਕਸਦ ਭਾਰਤ ਦੇ ਪੰਜਾਬ ਖਿੱਤੇ ਵਿੱਚ ਖਾਲਿਸਤਾਨ ਦੇ ਨਾਂ ਹੇਠ ਵੱਖਰਾ ਮੁਲਕ ਬਣਾਉਣਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਵਿੱਚ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਆਪਣੇ ਮੁਲਕ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਵਰਤਣ ਦੀ ਇਜਾਜ਼ਤ ਨਹੀਂ ਦੇਣਗੇ | ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਸੱਜਣ ਤੇ ਸ੍ਰੀ ਸੋਹੀ ਦੇ ਤਾਜ਼ਾ ਬਿਆਨਾਂ ਜਿਨ੍ਹਾਂ ਵਿੱਚ ਉਨ੍ਹਾਂ ਨੇ ਖਾਲਿਸਤਾਨੀ ਉਦੇਸ਼ ਨਾਲ ਕੋਈ ਵਾਹ-ਵਾਸਤਾ ਨਾ ਹੋਣ ਬਾਰੇ ਸਪੱਸ਼ਟ ਕਰ ਦਿੱਤਾ ਹੈ, ਨੇ ਕੈਨੇਡਾ ਨਾਲ ਬਿਹਤਰ ਸਬੰਧਾਂ ਲਈ ਰਾਹ ਪੱਧਰਾ ਕੀਤਾ ਹੈ ਕਿਉਂ ਜੋ ਕੈਨੇਡਾ ਵਿੱਚ ਵੱਡੀ ਗਿਣਤੀ ਸਿੱਖ ਵਸੋਂ ਦੇ ਮੱਦੇਨਜ਼ਰ ਇਸ ਦੀ ਭਾਰਤ ਨਾਲ ਡੂੰਘੀ ਸਾਂਝ ਹੈ | ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਨੂੰ ਉਨ੍ਹਾਂ ਨੇ ਹਮੇਸ਼ਾ ਚੰਗੇ ਇਨਸਾਨ ਵਜੋਂ ਦੇਖਿਆ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ੍ਰੀ ਟਰੂਡੋ ਦੀ ਇਸ ਮਹੀਨੇ ਪੰਜਾਬ ਸਮੇਤ ਭਾਰਤ ਫੇਰੀ ਮੌਕੇ ਮਿਲਣ ਦੀ ਤਾਂਘ ਭਰੀ ਉਡੀਕ ਵਿੱਚ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਦੀ ਫੇਰੀ ਕੈਨੇਡਾ ਅਤੇ ਪੰਜਾਬ ਦਰਮਿਆਨ ਦੁਵੱਲੇ ਲਾਭ ਲਈ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ | ਮੁੱਖ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਹੈ ਕਿ ਅਤਿਵਾਦ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਵੰਡ ਪਾਊ ਤਾਕਤਾਂ ਨੂੰ ਕਿਸੇ ਮੁਲਕ ਵੱਲੋਂ ਕਿਸੇ ਵੀ ਕੀਮਤ 'ਤੇ ਉਤਸ਼ਾਹਤ ਨਹੀਂ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਆਲਮੀ ਸ਼ਾਂਤੀ ਲਈ ਗੰਭੀਰ ਖਤਰਾ ਹਨ ਜਿਸ ਕਰਕੇ ਵਿਸ਼ਵ ਦੇ ਕਿਸੇ ਵੀ ਹਿੱਸੇ ਵਿੱਚ ਅਤਿਵਾਦ ਨੂੰ ਸਿਰ ਚੱੁਕਣ ਦੀ ਆਗਿਆ ਨਹੀਂ ਦਿੱਤੀ ਚਾਹੀਦੀ | ਉਨ੍ਹਾਂ ਕਿਹਾ ਕਿ ਵੱਖਵਾਦੀ ਤਾਕਤਾਂ ਦੀ ਪੁਸ਼ਤਪਨਾਹੀ ਜਾਂ ਹਮਾਇਤ ਕਰਨਾ ਲੰਮੇ ਸਮੇਂ ਵਿੱਚ ਸਿਰਫ ਉਨ੍ਹਾਂ ਮੁਲਕਾਂ ਲਈ ਹੀ ਨੁਕਸਾਨਦੇਹ ਨਹੀਂ ਹੁੰਦਾ ਜਿਨ੍ਹਾਂ ਵਿਰੁੱਧ ਇਨ੍ਹਾਂ ਤਾਕਤਾਂ ਨੂੰ ਉਕਸਾਇਆ ਜਾਂਦਾ ਹੈ ਸਗੋਂ ਆਪਣੀ ਧਰਤੀ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਵਾਲੇ ਮੁਲਕਾਂ ਲਈ ਵੀ ਇਹ ਤਾਕਤਾਂ ਘਾਤਕ ਸਿੱਧ ਹੁੰਦੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਸਦਾ ਹੀ ਭਾਰਤ ਖਾਸ ਕਰਕੇ ਪੰਜਾਬ ਦਾ ਮਿੱਤਰ ਰਿਹਾ ਹੈ ਜਿੱਥੋਂ ਦੇ ਲੋਕਾਂ ਨੇ ਪੱਛਮੀ ਮੁਲਕ ਦੀ ਤਰੱਕੀ ਤੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ | —PTC News-
shiromani-akali-dal bhagwant-mann punjabi-news sad sukhbir-badal rahul-gandhi punjab-congress terrorism captain-amarinder-singh punjab-politics latest-punjabi-news latest-news-in-punjabi khalistan indian-national-congress aam-aadmi-party-punjab aap-punjab sukhpal-khaira news-in-punjabi news-from-punjab news-punjabi happening-news-from-punjab indian-national-congress-punjab top-punjabi-news news-punjabi-punjab punjab-cm-welcomes-sajjans-sohis-statements-against-khalistani-movement
Advertisment

Stay updated with the latest news headlines.

Follow us:
Advertisment