Fri, Apr 26, 2024
Whatsapp

ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ

Written by  Shanker Badra -- February 23rd 2021 11:21 AM
ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ

ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਅੱਜ ਪੰਜਾਬ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। [caption id="attachment_476997" align="aligncenter" width="700"]Punjab CM will review the situation in Coronavirus today with health experts and senior officials ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ' ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਪੰਜਾਬ ਸਰਕਾਰ ਦੇ 21 ਫਰਵਰੀ ਦੇ ਅੰਕੜਿਆਂ ਮੁਤਾਬਕ ਨਵਾਂ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 583 ਹਨ ,ਜੋ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਸਭ ਤੋਂ ਜ਼ਿਆਦਾ ਹਨ। [caption id="attachment_476998" align="aligncenter" width="700"]Punjab CM will review the situation in Coronavirus today with health experts and senior officials ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ[/caption] ਪੰਜਾਬ 'ਚ ਪਿਛਲੇ 3-4 ਤੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ 'ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚਿੰਤਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦਾ ਟੀਕਾ ਲਗਾਉਣ, ਕਿਉਂਕਿ ਉਹ ਫਰੰਟਲਾਈਨ 'ਤੇ ਕੰਮ ਕਰਦੇ ਹਨ। ਸਿੱਧੂ ਨੇ ਕਿਹਾ ਕਿ ਉਹ ਕੋਰੋਨਾ ਕਾਰਨ ਕਿਸੇ ਵੀ ਸਿਹਤ ਵਰਕਰ ਨੂੰ ਗੁਆਉਣਾ ਨਹੀਂ ਚਾਹੁੰਦੇ। ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ [caption id="attachment_476995" align="aligncenter" width="1280"] ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ[/caption] ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ 'ਚ ਦੇਸ਼ ਦੇ 5 ਸੂਬਿਆਂ 'ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਹਰ ਰੋਜ ਵੱਧ ਰਹੇ ਹਨ। ਜਿਸ ਤੋਂ ਇਹ ਖੌਫ ਪੈਦਾ ਹੋ ਰਿਹਾ ਹੈ ਕਿ ਇਸ਼ ਨਾਲ ਕੋਰੋਨਾ ਦੀ ਦੂਜੀ ਲਹਿਰ ਆ ਸਕਦੀ ਹੈ। ਇਸਦੇ ਨਾਲ ਹੀ ਕੇਂਦਰ ਨੇ ਇਨ੍ਹਾਂ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਖਤ ਨਿਗਰਾਨੀ ਹੇਠ ਆਰਟੀ ਪੀਸੀਆਰ ਜਾਂਚ ਤੇ ਧਿਆਨ ਦੇਵੇਂ। -PTCNews


Top News view more...

Latest News view more...