ਮੁੱਖ ਖਬਰਾਂ

ਕੈਪਟਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ  

By Shanker Badra -- April 14, 2021 1:48 pm

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।

ਕੈਪਟਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ

ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ।

Punjab CM Writes to Centre Seeking Postponement of Class X & XII Board Exam ਕੈਪਟਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ

ਕੇਂਦਰੀ ਮੰਤਰੀ ਦੇ ਛੇਤੀ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਅਨੁਮਾਨ ਲਾਉਣਾ ਔਖਾ ਹੈ ਕਿ ਕੋਵਿਡ ਕੇਸਾਂ ਵਿਚ ਵਾਧਾ ਕਦੋਂ ਰੁਕੇਗਾ ਅਤੇ ਅਸੀਂ ਰੁਝਾਨ ਵਿਚ ਕਮੀ ਕਦੋਂ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬੇ ਇਸ ਵੇਲੇ ਦੂਜੀ ਲਹਿਰ ਦੇ ਵੱਖ-ਵੱਖ ਪੜਾਵਾਂ ਉਤੇ ਹਨ ਅਤੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਪੀਕ ਆਉਣ ਦੀ ਸੰਭਾਵਨਾ ਹੈ ਜਦਕਿ ਇਸਦੇ ਮੁਕਾਬਲੇ ਕਈ ਸੂਬਿਆਂ ਵਿਚ ਵਾਧਾ ਬਾਅਦ ਵਿਚ ਸ਼ੁਰੂ ਹੋਇਆ। ਉਨ੍ਹਾਂ ਨੇ ਪ੍ਰੀਖਿਆਵਾਂ ਤੁਰੰਤ ਮੁਲਤਵੀ ਕਰਨ ਦੀ ਅਪੀਲ ਕੀਤੀ।

Punjab CM Writes to Centre Seeking Postponement of Class X & XII Board Exam ਕੈਪਟਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ

ਕੌਮੀ ਪੱਧਰ ਦੇ ਕੋਵਿਡ ਅੰਕੜਿਆਂ ਦੀ ਹਵਾਲਾ ਕੈਪਟਨ ਨੇ ਕਿਹਾ ਕਿ ਦੇਸ਼ ਦੇ ਬਹੁਤ ਸੂਬਿਆਂ ਵਿਚ ਕੋਵਿਡ ਕੇਸਾਂ ਵਿਚ ਲਗਾਤਾਰ ਹੋਏ ਵਾਧੇ ਨਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪ੍ਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਸੂਬਾ ਸਰਕਾਰ ਨੂੰ ਕਈ ਪਾਸਿਆਂ ਤੋਂ ਸਟੇਟ ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਸੀ. ਦੇ ਬੋਰਡ ਇਮਤਿਹਾਨ ਮੁਲਤਵੀ ਕਰਨ ਦੀ ਮੰਗ ਕਰਦੀਆਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ।

Punjab CM Writes to Centre Seeking Postponement of Class X & XII Board Exam ਕੈਪਟਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ  ਕੈਪਟਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ

ਦੱਸ ਦੇਈਏ ਕਿ ਸੀ.ਬੀ.ਐਸ.ਈ. ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਕ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਮੁੱਖ ਤੌਰ ਉਤੇ ਆਪਣੀਆਂ ਤਰੀਕਾਂ ਸੀ.ਬੀ.ਐਸ.ਆਈ. ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ। ਦੂਜੇ ਪਾਸੇ CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰੀ ਸਿੱਖਿਆ ਮੰਤਰੀ ਨਾਲ ਅਹਿਮ ਮੀਟਿੰਗ ਚੱਲ ਰਹੀ ਹੈ।

-PTCNews

  • Share