ਕੈਪਟਨ ਨੇ ਐਸ. ਜੈਸ਼ੰਕਰ ਨੂੰ ਯੂ.ਕੇ. ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਦੀ ਵਾਪਸੀ ਲਈ ਲਿਖਿਆ ਪੱਤਰ

By Riya Bawa - August 25, 2021 4:08 pm

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ.ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਜਿਨਾਂ ਵਿਚ ਉਨਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ, ਵਾਪਸ ਲਿਆਉਣ ਲਈ ਯੂ.ਕੇ. ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ.ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

Captain Amarinder Singh

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ, ਜਿੱਥੇ ਕਿ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਬਿ੍ਰਟਿਸ਼ ਹਕੂਮਤ ਦੁਆਰਾ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਇਹ ਓਹੀ ਪਿਸਤੌਲ ਹੈ ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ।’’

ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’’

-PTC News

adv-img
adv-img