ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ

By Shanker Badra - November 06, 2020 1:11 pm

ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚ ਅੱਜ ਵੀ ਜਲੰਧਰ ਸਥਿਤ ਈਡੀ (ED) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਵਾਰ ਪੇਸ਼ ਨਾ ਹੋਣ ਦਾ ਕਾਰਨ ਸਿਹਤ ਠੀਕ ਨਾ ਹੋਣਾ ਦੱਸਿਆ ਜਾ ਰਿਹਾ ਹੈ। ਰਣਇੰਦਰ ਪਿਛਲੇ 15 ਦਿਨਾਂ ਵਿੱਚ ਦੂਜੀ ਵਾਰ ਈਡੀ ਸਾਹਮਣੇ ਪੇਸ਼ ਨਹੀਂ ਹੋਏ।

Punjab CM’s son Raninder Singh does not appear before ED again in FEMA case ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ

ਇਸ ਬਾਰੇ ਰਣਇੰਦਰ ਦੇ ਵਕੀਲ ਜੈਵੀਰ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਵਾਲਮੀਕਿ ਜਯੰਤੀ ਦੇ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਰਣਇੰਦਰ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਵੀ ਇਸ ਸਮਾਗਮ 'ਚ ਸ਼ਾਮਲ ਹੋਏ ਸੀ।

Punjab CM’s son Raninder Singh does not appear before ED again in FEMA case ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ

ਦੱਸਣਯੋਗ ਹੈ ਕਿ ਰਣਇੰਦਰ ਦੇ ਨਾਲ - ਨਾਲ ਕੈਪਟਨ ਅਮਰਿੰਦਰ ਸਿੰਘਵੀ ਕੁਆਰੰਟੀਨ ਹੋ ਗਏ ਹਨ। ਇਸ ਦੇ ਨਾਲ ਹੀ ਖ਼ਬਰ ਹੈ ਕਿ ਰਣਇੰਦਰ ਨੂੰ ਵੀ ਬੁਖ਼ਾਰ ਹੈ। ਇਸ ਲਈ ਉਹ ਅੱਜ ਈਡੀ ਦੇ ਦਫ਼ਤਰ ਪੇਸ਼ ਨਹੀਂ ਹੋਣਗੇ। ਮੁਹਾਲੀ ਦੀ ਸਿਹਤ ਟੀਮ ਨੇ ਰਣਵਿੰਦਰ ਦੇ ਕੋਵਿਡ ਸੈਂਪਲ ਲਿਆ ਹੈ।

Punjab CM’s son Raninder Singh does not appear before ED again in FEMA case ਫੇਮਾ ਕਾਨੂੰਨਾਂ ਦੀ ਉਲੰਘਣਾ ਦੇ ਮਾਮਲੇ 'ਚਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਣਇੰਦਰ ਨੂੰ 27 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਦੋਂ ਰਣਇੰਦਰ ਨੇ ਓਲੰਪਿਕ ਖੇਡਾਂ ਦੀ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਈਡੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕੀਤਾ ਸੀ। ਇਸ ਮਗਰੋਂ ਈਡੀ ਨੇ 6 ਨਵੰਬਰ ਨੂੰ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਸੀ।
-PTCNews

adv-img
adv-img