ਪੰਜਾਬ 'ਚ ਹੱਡ-ਚੀਰਵੀਂ ਠੰਡ ਦਾ ਕਹਿਰ, ਸਕੂਲਾਂ ਦੇ ਸਮਾਂ ਸਾਰਣੀ 'ਚ ਕੀਤੀ ਤਬਦੀਲੀ
ਪੰਜਾਬ 'ਚ ਹੱਡ-ਚੀਰਵੀਂ ਠੰਡ ਦਾ ਕਹਿਰ, ਸਕੂਲਾਂ ਦੇ ਸਮਾਂ ਸਾਰਣੀ 'ਚ ਕੀਤੀ ਤਬਦੀਲੀ,ਮੋਹਾਲੀ: ਹਿਮਾਚਲ ਸਮੇਤ ਹੋਰ ਪਹਾੜੀ ਖੇਤਰਾਂ ‘ਚ ਹੋ ਰਹੀ ਜੰਮ ਕੇ ਬਰਫਬਾਰੀ ਕਾਰਣ ਮੈਦਾਨੀ ਖੇਤਰਾਂ ‘ਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ।ਇਸ ਦਾ ਵਧੇਰੇ ਅਸਰ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਵਿੱਚ ਠੰਡ ਨੂੰ ਦੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮਾਂ ਸਾਰਣੀ (Time Table) 'ਚ ਤਬਦੀਲੀ ਕਰ ਦਿੱਤੀ ਹੈ।
ਹੋਰ ਪੜ੍ਹੋ: ਉੱਤਰ ਪ੍ਰਦੇਸ਼ 'ਚ ਹੱਡ-ਚੀਰਵੀਂ ਠੰਡ ਨੇ ਠਾਰੇ ਲੋਕ, 2 ਦਿਨਾਂ ਲਈ ਸਕੂਲ ਬੰਦ
ਜਿਸ ਦੌਰਾਨ ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋ ਗਿਆ ਹੈ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ 15 ਜਨਵਰੀ ਤੱਕ ਜਾਰੀ ਰਹਿਣਗੇ।
-PTC News