Sun, May 5, 2024
Whatsapp

ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

Written by  Joshi -- September 28th 2017 04:04 PM
ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

Punjab Congress: ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਦੀ ਸਥਾਪਨਾ ਨਾਲ 3500 ਨੌਕਰੀਆਂ ਮਿਲਣਗੀਆਂ

ਪਰਾਲੀ ਸਾੜਣ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਯਤਨਾਂ ਨੂੰ ਉਤਸ਼ਾਹ ਮਿਲੇਗਾ


ਚੰਡੀਗਡ: ਕਾਗਜ਼ ਤਿਆਰ ਕਰਨ ਵਾਲੀ ਇਕ ਮੋਹਰੀ ਕੰਪਨੀ ਨੇ ਪੰਜਾਬ ਵਿਚ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ ਜਿਸ ਨਾਲ ਸਰਕਾਰ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।Punjab Congress: ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਦੀ ਸਥਾਪਨਾ ਨਾਲ 3500 ਨੌਕਰੀਆਂ ਮਿਲਣਗੀਆਂਇਹ ਯੂਨਿਟ ਰੂਪਨਗਰ ਜ਼ਿਲੇ ਵਿਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ ਜਿਸ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਰਾਲੀ ਸਾੜਣ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਬਲ ਮਿਲੇਗਾ, ਉੱਥੇ ਹੀ ਫਸਲਾਂ ਦੀ ਰਹਿੰਦ-ਖੂੰਹਦ ਨਾਲ ਲਿਖਣ ਤੇ ਛਪਾਈ ਵਾਲੇ ਕਾਗਜ਼ ਤਿਆਰ ਕੀਤੇ ਜਾਣਗੇ।

ਇਸ ਪ੍ਰਸਤਾਵ ਬਾਰੇ ਵਿਸਥਾਰ ’ਚ ਦੱਸਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੈਸਰਜ਼ ਰੂਚੀਰਾ ਪੇਪਰਜ਼ ਲਿਮਟਡ ਨੇ ਵੱਡੇ ਪੱਧਰ ’ਤੇ ਨਵਾਂ ਯੂਨਿਟ ਲਾਉਣ ਲਈ ਸਰਕਾਰ ਤੋਂ ਪ੍ਰਵਾਨਗੀਆਂ ਲੈਣ ਲਈ ਲੰਘੇ ਦਿਨ 27 ਸਤੰਬਰ ਨੂੰ ਨਿਵੇਸ਼ ਪੰਜਾਬ ਦੇ ਦਫ਼ਤਰ ਵਿਚ ਅਰਜ਼ੀ ਦਿੱਤੀ ਹੈ।Punjab Congress: ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਦੀ ਸਥਾਪਨਾ ਨਾਲ 3500 ਨੌਕਰੀਆਂ ਮਿਲਣਗੀਆਂਇਹ ਪ੍ਰਾਜੈਕਟ ਸਾਲ 2019 ਵਿਚ ਚਾਲੂ ਹੋ ਜਾਣ ਦੀ ਸੰਭਾਵਨਾ ਹੈ ਅਤੇ ਕੰਪਨੀ ਮੁਤਾਬਿਕ ਇਸ ਪ੍ਰਾਜੈਕਟ ਨਾਲ 3500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਹ ਕੰਪਨੀ ਲਿਖਣ ਤੇ ਛਪਾਈ ਦਾ ਪੇਪਰ ਤਿਆਰ ਕਰਨ ਦੇ ਨਾਲ ਨਾਲ ਇਸ ਦਾ ਕਰਾਫਟ ਪੇਪਰ ਜਾ ਜਾਣਿਆ-ਪਛਾਣਿਆ ਬ੍ਰਾਂਡ ਹੈ।

ਰੂਚੀਰਾ ਪੇਪਰਜ਼ ਕੰਪਨੀ ਦੀ ਸਥਾਪਨਾ 1980 ਵਿਚ ਹੋਈ ਅਤੇ ਇਸ ਵੇਲੇ ਹਿਮਾਚਲ ਪ੍ਰਦੇਸ਼ ਵਿਚ ਮੈਨੂਫੈਕਚਰਿੰਗ ਦੇ ਖੇਤਰ ਵਿਚ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਵੱਲੋਂ ਸਨਅਤ ਦੇ ਹੱਕ ਵਿਚ ਚੁੱਕੇ ਕਦਮਾਂ ਦੇ ਮੱਦੇਨਜ਼ਰ ਇਸ ਕੰਪਨੀ ਵੱਲੋਂ ਪੰਜਾਬ ਵਿਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।Punjab Congress: ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਦੀ ਸਥਾਪਨਾ ਨਾਲ 3500 ਨੌਕਰੀਆਂ ਮਿਲਣਗੀਆਂਇੱਕ ਸਰਕਾਰੀ ਬੁਲਾਰੇ ਮੁਤਾਬਿਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ ਸਨਅਤ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਸਿਰਜਣ ਲਈ ਬਣਾਈ ਯੋਜਨਾ ਤਹਿਤ ਹੀ ਕੰਪਨੀ ਨੇ ਆਪਣਾ ਪ੍ਰਸਤਾਵ ਰੱਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਰਹਿੰਦ-ਖੂੰਹਦ ਨੂੰ ਸਾੜਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਲਈ ਵੀ ਇਹ ਸਹਾਈ ਹੋਵੇਗਾ ਕਿਉਂ ਜੋ ਰਹਿੰਦ-ਖੂੰਹਦ ਨੂੰ ਸਾੜਣ ਨਾਲ ਸੂਬੇ ਦੀ ਆਬੋ-ਹਵਾ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ।

ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਇਸ ਸਬੰਧੀ ਜ਼ੋਰਦਾਰ ਕਦਮ ਚੁੱਕ ਰਹੇ ਹਨ, ਨੇ ਸੂਬੇ ਵਿਚ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਕਈ ਉਪਰਾਲੇ ਵਿੱਢੇ ਹਨ। ਰਹਿੰਦ-ਖੂੰਹਦ ਨੂੰ ਸਾੜਣ ’ਤੇ ਕਾਬੂ ਪਾਉਣ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਬੀਤੇ ਦਿਨ ਜਿੱਥੇ ਕਿਸਾਨਾਂ ਨੂੰ ਅਜਿਹਾ ਕਦਮ ਨਾ ਚੁੱਕਣ ਦੀ ਅਪੀਲ ਕੀਤੀ ਹੈ, ਉੱਥੇ ਹੀ ਸਬੰਧਤ ਵਿਭਾਗਾਂ ਨੂੰ ਇਸ ਮਾਰੂ ਅਮਲ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਵੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਉਨਾਂ ਨੂੰ ਨਗਦ ਰਿਆਇਤ ਦੇਣ ਦੀ ਮੰਗ ਕੇਂਦਰ ਸਰਕਾਰ ਦੇ ਪੱਧਰ ’ਤੇ ਚੁੱਕੀ ਹੋਈ ਹੈ। —PTC News

  • Tags

Top News view more...

Latest News view more...