Sat, Apr 20, 2024
Whatsapp

ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ : ਪਰਮਿੰਦਰ ਢੀਂਡਸਾ

Written by  Shanker Badra -- August 05th 2019 01:29 PM
ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ : ਪਰਮਿੰਦਰ ਢੀਂਡਸਾ

ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ : ਪਰਮਿੰਦਰ ਢੀਂਡਸਾ

ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ : ਪਰਮਿੰਦਰ ਢੀਂਡਸਾ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਦੂਜੇ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਦਿਆਂ ਤਿੱਖੇ ਹਮਲੇ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਸ਼ ਕੰਮ ਰੋਕੋ ਪ੍ਰਸਤਾਵ ਸਪੀਕਰ ਨੇ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। [caption id="attachment_325720" align="aligncenter" width="300"]Punjab Congress government Discuss the issues Running :Parminder Singh Dhindsa ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ : ਪਰਮਿੰਦਰ ਢੀਂਡਸਾ[/caption] ਇਸ ਮਗਰੋਂ ਪ੍ਰੈਸ ਕਾਨਫਰੰਸ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਅਸੀਂ ਸਮੇਂ ਸਿਰ ਆਪਣਾ ਪ੍ਰਸਤਾਵ ਸਪੀਕਰ ਅਤੇ ਸੈਕਟਰੀ ਨੂੰ ਸੌਂਪ ਦਿੱਤਾ ਸੀ ਪਰ ਫਿਰ ਵੀ ਸਾਡਾ ਪ੍ਰਸਤਾਵ ਸਪੀਕਰ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਨਾਲ ਸਬੰਧਿਤ ਸਾਰੀਆਂ ਘਟਨਾਵਾਂ ਦੀ ਜਾਂਚ ਦੇਸ਼ ਦੀ ਸਰਵ-ਉੱਚ ਅਦਾਲਤ ਸੁਪਰੀਮ ਕੋਰਟ ਦੇ ਕਿਸੇ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। [caption id="attachment_325718" align="aligncenter" width="300"]Punjab Congress government Discuss the issues Running :Parminder Singh Dhindsa ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ : ਪਰਮਿੰਦਰ ਢੀਂਡਸਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ ‘ਤੇ ਵਿਧਾਨ ਸਭਾ ‘ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਸਿਰਫ 2 ਦਿਨਾਂ ਦਾ ਹੈ, ਜਿਸ 'ਚ ਪੰਜਾਬ ਦੇ ਵੱਡੇ ਮੁੱਦਿਆਂ ਦੀ ਗੱਲ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ 'ਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਿਲ ਕੇ ਖੇਡ ਰਹੀਆਂ ਹਨ। -PTCNews


Top News view more...

Latest News view more...