Thu, Apr 25, 2024
Whatsapp

ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ 'ਚ ਕੀਤਾ ਗ੍ਰਿਫ਼ਤਾਰ

Written by  Riya Bawa -- June 17th 2022 05:46 PM -- Updated: June 17th 2022 07:17 PM
ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ 'ਚ ਕੀਤਾ ਗ੍ਰਿਫ਼ਤਾਰ

ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ 'ਚ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ। ਪਠਾਨਕੋਟ ਦੀ ਤਾਰਾਗੜ੍ਹ ਪੁਲਸ ਚੌਕੀ ਨੇ ਕੁਝ ਦਿਨ ਪਹਿਲਾਂ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਪੁਲੀਸ ਨੇ ਨਾਜਾਇਜ਼ ਮਾਈਨਿੰਗ ਕਰਦੇ ਹੋਏ ਇੱਕ ਮਸ਼ੀਨ, ਟਿੱਪਰ ਅਤੇ ਟਰੈਕਟਰ ਟਰਾਲੀ ਬਰਾਮਦ ਕੀਤੀ ਸੀ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਹੁਣ ਜੋਗਿੰਦਰਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਸਾਰਾ ਮਾਮਲਾ ਗੁਪਤ ਰੱਖਿਆ ਹੋਇਆ ਹੈ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ। ਮੁੱਢਲੀ ਜਾਣਕਾਰੀ ਅਨੁਸਾਰ ਕ੍ਰਿਸ਼ਨਾ ਸਟੋਨ ਸਟੋਰ ਦੇ ਨਾਂ ’ਤੇ ਕਰੱਸ਼ਰ ਸਟੋਰ ਹੈ। ਜਿਸ ਵਿੱਚ ਜੋਗਿੰਦਰਪਾਲ ਭੋਆ ਦੀ ਹਿੱਸੇਦਾਰੀ ਹੈ। ਇੱਥੇ ਪੁਲੀਸ ਨੇ ਛਾਪਾ ਮਾਰਿਆ ਸੀ। ਜਿਸ ਤੋਂ ਬਾਅਦ 8 ਜੂਨ ਨੂੰ ਛਾਪਾ ਮਾਰਿਆ ਗਿਆ। ਜੋਗਿੰਦਰਪਾਲ ਦਾ ਲੰਬੇ ਸਮੇਂ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਨਾਂ ਸੀ। ਹਾਲਾਂਕਿ ਪਹਿਲਾਂ ਉਨ੍ਹਾਂ ਦੀ ਪਾਰਟੀ ਦੀ ਕਾਂਗਰਸ ਦੀ ਸਰਕਾਰ ਸੀ, ਇਸ ਲਈ ਉਨ੍ਹਾਂ ਨੇ ਪੁਲਿਸ 'ਤੇ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ। Joginder Pal ਕਾਂਗਰਸੀ ਆਗੂ ਜੋਗਿੰਦਰਪਾਲ ਭੋਆ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚਰਚਾ ਵਿੱਚ ਆਏ ਸਨ। ਉਹ ਕਿਸੇ ਸਮਾਗਮ ਵਿੱਚ ਗਿਆ ਹੋਇਆ ਸੀ। ਜਿੱਥੇ ਇੱਕ ਨੌਜਵਾਨ ਨੇ ਪੁੱਛਿਆ ਕਿ ਕੀ ਵਿਕਾਸ ਹੋਇਆ। ਇਸ ਨਾਲ ਜੋਗਿੰਦਰਪਾਲ ਨਾਰਾਜ਼ ਹੋ ਗਿਆ। ਉਸ ਨੇ ਨੌਜਵਾਨ ਨੂੰ ਨੇੜੇ ਬੁਲਾ ਕੇ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਬੰਦੂਕਧਾਰੀਆਂ ਨਾਲ ਮਿਲ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਕਾਫੀ ਵਾਇਰਲ ਹੋਇਆ ਸੀ। ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ 'ਚ ਕੀਤਾ ਗ੍ਰਿਫ਼ਤਾਰ: ਸੂਤਰ ਦੱਸਣਯੋਗ ਹੈ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਆਪ ਸਰਕਾਰ ਨੂੰ ਬਹੁਤ ਇਮਾਨਦਾਰ ਦੱਸਿਆ ਸੀ ਤੇ ਤਿੰਨ ਮਹੀਨਿਆਂ 'ਚ ਭ੍ਰਿਸ਼ਟਾਚਾਰ ਵਿਰੁੱਧ ਬਗੈਰ ਝਿਜਕ ਦੇ ਸਖ਼ਤ ਫੈਸਲੇ ਲੈਣ ਵਾਲੀ ਸਰਕਾਰ ਕਿਹਾ ਸੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੁਣ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣਾ ਖਜ਼ਾਨਾ ਭਰਨ ਲਈ ਸੂਬੇ ਨੂੰ ਲੁੱਟਿਆ। -PTC News


Top News view more...

Latest News view more...