Fri, Apr 26, 2024
Whatsapp

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦਰਸ਼ਨ ਲਾਲ ਸ਼ਰਮਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

Written by  Jashan A -- July 28th 2021 01:15 PM -- Updated: July 28th 2021 01:37 PM
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦਰਸ਼ਨ ਲਾਲ ਸ਼ਰਮਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦਰਸ਼ਨ ਲਾਲ ਸ਼ਰਮਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਨਵੀਂ ਦਿੱਲੀ: 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਪੰਜਾਬ ਕਾਂਗਰਸ ਦੇ ਆਗੂ ਦਰਸ਼ਨ ਲਾਲ ਸ਼ਰਮਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਤੋਂ ਇਲਾਵਾ ਅਸ਼ਵਨੀ ਗੱਗੀ ਵੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਈ ਹੋਰ ਅਕਾਲੀ ਦਲ ਲੀਡਰ ਮੌਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਦਰਸ਼ਨ ਲਾਲ ਸ਼ਰਮਾ ਦਾ ਸੁਆਗਤ ਕੀਤਾ, ਉਥੇ ਹੀ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲਿਆ। ਇਸ ਤੋਂ ਇਲਾਵਾ ਉਹਨਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਤੇ ਉਹ ਪੰਜਾਬੀਆਂ ਦੇ ਹੱਕਾਂ ਲਈ ਲੜਦੀ ਆ ਰਹੀ ਹੈ। ਹੋਰ ਪੜ੍ਹੋ: ਧਨੌਲਾ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਦਾ ਮਾਮਲਾ: ਪੁਲਿਸ ਨੇ ਪਤਨੀ ਬੇਅੰਤ ਕੌਰ ਖਿਲਾਫ ਮਾਮਲਾ ਕੀਤਾ ਦਰਜ ਉਹਨਾਂ ਕਿਹਾ ਕਿ ਅੱਜ ਪਟਿਆਲਾ ਜਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਕਾਂਗਰਸ ਪਾਰਟੀ ਦੇ ਮੌਜੂਦਾ ਸੈਕਟਰੀ ਦਰਸ਼ਨ ਲਾਲ ਸ਼ਰਮਾ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਵੀ ਰਹੇ ਹਨ ਜੋ ਕਿ ਆਪਣੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ ਉਹਨਾਂ ਦਾ ਸਵਾਗਤ ਕੀਤਾ ਜਾਂਦਾ ਹੈ ਤੇ ਉਹਨਾਂ ਦੀ ਪੂਰੀ ਟੀਮ ਨੂੰ ਪਰਿਵਾਰ ਦੀ ਤਰਾਂ ਰੱਖਿਆ ਜਾਵੇਗਾ। ਕਾਂਗਰਸ ਸਰਕਰ 'ਤੇ ਤੰਜ ਕਸਦਿਆਂ ਉਹਨਾਂ ਕਿਹਾ ਕਿ ਅੱਜ ਹਰ ਵਰਗ ਪੰਜਾਬ ਸਰਕਾਰ ਤੋਂ ਦੁਖੀ ਹੈ। ਸਭ ਤੋਂ ਬੁਰੀ ਪਾਰਟੀ ਹੈ, 5 ਸਾਲ ਕਾਂਗਰਸ ਨੇ ਬਰਬਾਦ ਕਰ ਦਿੱਤੇ ਹਨ। ਉਹਨਾਂ ਕਿਹਾ ਕਿ 6 ਮਹੀਨਿਆਂ ਦਾ ਸਮਾਂ ਬਾਕੀ ਹੈ ਤੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨਵੀਂ ਕਿਰਨ ਲੈ ਕੇ ਆਵੇਗਾ। ਤੁਹਾਨੂੰ ਦੱਸ ਦੇਈਏ ਕਿ ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਹੀ ਸਾਰੀਆਂ ਸਿਆਸੀਆਂ ਪਾਰਟੀਆਂ ਵੱਲੋਂ ਤਿਆਰੀ ਖਿੱਚੀ ਜਾ ਰਹੀ ਹੈ,ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲ ਰਿਹਾ ਹੈ ਤੇ ਬਾਕੀ ਪਾਰਟੀਆਂ ਨੂੰ ਛੱਡ ਕਈ ਨਾਮੀ ਚੇਹਰੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਰਹੇ ਹਨ। -PTC News


Top News view more...

Latest News view more...