Advertisment

ਪੰਜਾਬ ’ਚ ਕੋਰੋਨਾ ਵੈਕਸੀਨ ਦੀ ਹੋਈ ਘਾਟ, ਦੋਵਾਂ ਵੈਕਸੀਨ ਦਾ ਸਟਾਕ ਖ਼ਤਮ

author-image
Baljit Singh
New Update
ਪੰਜਾਬ ’ਚ ਕੋਰੋਨਾ ਵੈਕਸੀਨ ਦੀ ਹੋਈ ਘਾਟ, ਦੋਵਾਂ ਵੈਕਸੀਨ ਦਾ ਸਟਾਕ ਖ਼ਤਮ
Advertisment
publive-image ਚੰਡੀਗੜ੍ਹ: ਕੋਰੋਨਾ ਦਾ ਕਹਿਰ ਅੱਜ ਵੀ ਜਾਰੀ ਹੈ, ਜਿਸ ਤੋਂ ਬਚਣ ਲਈ ਸਰਕਾਰ ਨੇ ਕੋਰੋਨਾ ਵੈਕਸੀਨ ਲਵਾਉਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ। ਵੈਕਸੀਨੇਸ਼ਨ ਨੂੰ ਲੈ ਕੇ ਲੋਕਾਂ ’ਚ ਵੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਆਪ ਕੋਰੋਨਾ ਦਾ ਟੀਕਾ ਲਗਵਾਉਣ ਲਈ ਜਾ ਰਹੇ ਹਨ। ਦੂਜੇ ਪਾਸੇ ਕੋਰੋਨਾ ਖ਼ਿਲਾਫ਼ ਜਾਰੀ ਜੰਗ ਦੌਰਾਨ ਵੈਕਸੀਨੇਸ਼ਨ ਮੁਹਿੰਮ ਨੂੰ ਪੰਜਾਬ ’ਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵੈਕਸੀਨ ਦੀ ਘਾਟ ਕਾਰਨ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਵੈਕਸੀਨੇਸ਼ਨ ਦਾ ਕੰਮ ਬਿਲਕੁਲ ਬੰਦ ਹੋ ਗਿਆ। ਹੋਰ ਜ਼ਿਲ੍ਹਿਆਂ ਵਿੱਚ ਵੀ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਬਹੁਤ ਘੱਟ ਰਹਿ ਗਈਆਂ ਹਨ। ਜੇਕਰ ਜਲਦੀ ਤੋਂ ਜਲਦੀ ਵੈਕਸੀਨ ਨਾ ਮਿਲੀ ਤਾਂ ਪੰਜਾਬ ’ਚ ਲੱਗ ਰਹੀ ਵੈਕਸੀਨੇਸ਼ਨ ਮੁਹਿੰਮ ਰੁੱਕ ਸਕਦੀ ਹੈ। ਪੜੋ ਹੋਰ ਖਬਰਾਂ:
Advertisment
ਡਾਕਟਰਸ ਡੇਅ ‘ਤੇ PM ਮੋਦੀ ਦਾ ਸੰਬੋਧਨ, ਕਿਹਾ- ਈਸ਼ਵਰ ਦਾ ਦੂਜਾ ਰੂਪ ਕਹਾਉਂਦੇ ਹਨ ਡਾਕਟਰ ਅਜਿਹੇ ਹਾਲਾਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਬੀਤੇ ਦਿਨ ਯਾਨੀ ਬੁੱਧਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਾਰੇ 17 ਕੇਂਦਰਾਂ ਸਮੇਤ ਜ਼ਿਲ੍ਹਾ ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਸੰਗਰੂਰ ਵਿੱਚ ਲੋਕਾਂ ਨੂੰ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਲੱਗੀ। ਗੁਰਦਾਸਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 5ਵੇਂ ਦਿਨ ਵੀ ਵੈਕਸੀਨ ਨਹੀਂ ਪੁੱਜੀ। ਵੈਕਸੀਨੇਸ਼ਨ ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਹੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਘਾਟ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ। ਪੜੋ ਹੋਰ ਖਬਰਾਂ: ਬੰਗਲਾਦੇਸ਼ ‘ਚ ਭਾਰਤੀ ਵੀਜ਼ਾ ਕੇਂਦਰ ਅਣਮਿੱਥੇ ਸਮੇਂ ਲਈ ਬੰਦ, ਐਮਰਜੈਂਸੀ ਨੰਬਰ ਜਾਰੀ ਇਸ ਸਬੰਧ ’ਚ ਇਨ੍ਹਾਂ ਜ਼ਿਲ੍ਹਿਆਂ ਦੇ ਸਿਹਤ ਵਿਭਾਗ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਵੈਕਸੀਨ ਤੇ ਕੋਵੀਸ਼ੀਲਡ ਦੋਵਾਂ ਦਾ ਸਟਾਕ ਖ਼ਤਮ ਹੋ ਗਿਆ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਵੀ ਵੈਕਸੀਨ ਨਹੀਂ ਆਈ ਤੇ ਵੀਰਵਾਰ ਨੂੰ ਵੀ ਆਉਣ ਦੀ ਸੰਭਾਵਨਾ ਵਿਖਾਈ ਨਹੀਂ ਦੇ ਰਹੀ। ਅੰਮ੍ਰਿਤਸਰ ਦੇ ਸਿਵਲ ਸਰਜਨ ਦਫ਼ਤਰ ਵੱਲੋਂ ਸਿਹਤ ਵਿਭਾਗ ਦੇ ਚੰਡੀਗੜ੍ਹ ਸਥਿਤ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਵੈਕਸੀਨ ਭੇਜੀ ਜਾਵੇਗੀ। ਪੜੋ ਹੋਰ ਖਬਰਾਂ: ਛਾਪੇਮਾਰੀ ਦੌਰਾਨ UK ਦੇ ਘਰ ‘ਚੋਂ ਬਰਾਮਦ ਕੀਤੇ ਲੱਖਾਂ ਪੌਂਡ ਅਤੇ ਭੰਗ -PTC News publive-image-
punjab-corona-vaccine-shortage-injections
Advertisment

Stay updated with the latest news headlines.

Follow us:
Advertisment