Advertisment

ਕੋਰੋਨਾ ਦਾ ਅਸਰ, ਪੰਜਾਬ ਦੇ ਕਲੱਬ, ਸ਼ਾਪਿੰਗ ਮਾਲ, ਸਿਨੇਮਾ ਘਰ ਰਹਿਣਗੇ ਬੰਦ

author-image
Jashan A
Updated On
New Update
ਕੋਰੋਨਾ ਦਾ ਅਸਰ, ਪੰਜਾਬ ਦੇ ਕਲੱਬ, ਸ਼ਾਪਿੰਗ ਮਾਲ, ਸਿਨੇਮਾ ਘਰ ਰਹਿਣਗੇ ਬੰਦ
Advertisment
ਚੰਡੀਗੜ੍ਹ: ਚੀਨ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਰਿਹਾ ਹੈ ਤੇ ਹੁਣ ਪੰਜਾਬ 'ਚ ਵੀ ਇਸ ਵਾਇਰਸ ਨੇ ਤਰਥੱਲੀ ਮਚਾਈ ਹੋਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਜਿਮ, ਕਲੱਬ, ਸ਼ਾਪਿੰਡ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। publive-imageਇਸ ਜਾਨਲੇਵਾ ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਹ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ 'ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇਰਸ ਨੂੰ ਫੈਲਣੋ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
Advertisment
publive-imageਹੋਰ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਨੇ ਲੁਧਿਆਣਾ-ਚੰਡੀਗੜ੍ਹ ਰੋਡ ਕੀਤਾ ਜਾਮ, ਜਾਣੋ ਵਜ੍ਹਾ Punjab Coronavirus Shopping Mall, Cinema Hall, Club Closedਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ‘ਚ ਵੀ ਇੱਕ ਮਰੀਜ਼ ਦੀ ਪੁਸ਼ਟੀ ਹੋ ਚੁੱਕੀ ਹੈ। ਅੰਮ੍ਰਿਤਸਰ ਏਅਰਪੋਰਟ ‘ਤੇ ਇੱਕ ਵਿਅਕਤੀ ‘ਚ ਜਾਂਚ ਦੌਰਾਨ ਲੱਛਣ ਪਾਏ ਗਏ ਸਨ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਕਰੋਨਾਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। Punjab Coronavirus Shopping Mall, Cinema Hall, Club Closedਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ। publive-image -PTC News-
Advertisment

Stay updated with the latest news headlines.

Follow us:
Advertisment