ਪੰਜਾਬ 'ਚ ਕੋਰੋਨਾ ਵਾਇਰਸ ਦੇ 233 ਨਵੇਂ ਮਾਮਲੇ ਆਏ ਸਾਹਮਣੇ, 5 ਹੋਰ ਮਰੀਜ਼ਾਂ ਦੀ ਮੌਤ

By Baljit Singh - July 07, 2021 9:07 pm

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਬੀਤੇ 24 ਘੰਟਿਆਂ ਦੌਰਾਨ ਸੂਬੇ ਵਿਚ ਕੋਰੋਨਾ ਵਾਇਰਸ ਦੇ 233 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਪੜੋ ਹੋਰ ਖਬਰਾਂ: ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਮਿਲੀ ਜਾਣਕਾਰੀ ਮੁਤਾਬਕ ਇਸੇ ਸਮੇਂ ਦੌਰਾਨ 275 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1964 ਹੋ ਗਈ ਹੈ। ਸੂਬੇ ਵਿਚ ਬੀਤੇ ਦਿਨ ਦੀ ਪਾਜ਼ੇਟਿਵ ਦਰ 0.48 ਫੀਸਦੀ ਰਹੀ ਤੇ ਬੀਤੇ ਦਿਨ ਕੋਰੋਨਾ ਵਾਇਰਸ ਦੇ 48,386 ਟੈਸਟ ਕੀਤੇ ਗਏ ਸਨ।

ਪੜੋ ਹੋਰ ਖਬਰਾਂ: PM ਮੋਦੀ ਕੈਬਨਿਟ ਵਿਸਥਾਰ 'ਚ 15 ਕੈਬਨਿਟ, 28 ਰਾਜ ਮੰਤਰੀਆਂ ਨੇ ਚੁੱਕੀ ਸਹੁੰ

ਜ਼ਿਕਰਯਗ ਹੈ ਕਿ ਬੀਤੇ ਦਿਨ ਸੂਬੇ ਵਿਚ ਕੋਰੋਨਾ ਵਾਇਰਸ ਦੇ 190 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 5 ਮਰੀਜ਼ਾਂ ਦੀ ਮੌਤ ਹੋ ਗਈ ਸੀ।

ਪੜੋ ਹੋਰ ਖਬਰਾਂ: ਬਟਾਲਾ ਹੱਤਿਆਕਾਂਡ ਮਾਮਲੇ 'ਚ ਨਵਾਂ ਮੋੜ, ਨਬਾਲਗ ਲੜਕੀ ਦੇ ਬਿਆਨਾਂ 'ਤੇ ਸਮੂਹਿਕ ਜਬਰ-ਜ਼ਨਾਹ ਦਾ ਪਰਚਾ ਦਰਜ

-PTC News

adv-img
adv-img