Advertisment

ਕਰਫਿਊ ਕਾਰਨ ਸ੍ਰੀ ਦਰਬਾਰ ਸਾਹਿਬ ਰੁਕੇ ਸ਼ਰਧਾਲੂਆਂ ਨੂੰ ਘਰ ਤੱਕ ਪਹੁੰਚਾਉਣ ਲਈ 5 ਬੱਸਾਂ ਰਵਾਨਾ

author-image
Shanker Badra
Updated On
New Update
ਕਰਫਿਊ ਕਾਰਨ ਸ੍ਰੀ ਦਰਬਾਰ ਸਾਹਿਬ ਰੁਕੇ ਸ਼ਰਧਾਲੂਆਂ ਨੂੰ ਘਰ ਤੱਕ ਪਹੁੰਚਾਉਣ ਲਈ 5 ਬੱਸਾਂ ਰਵਾਨਾ
Advertisment
ਕਰਫਿਊ ਕਾਰਨ ਸ੍ਰੀ ਦਰਬਾਰ ਸਾਹਿਬ ਰੁਕੇ ਸ਼ਰਧਾਲੂਆਂ ਨੂੰ ਘਰ ਤੱਕ ਪਹੁੰਚਾਉਣ ਲਈ 5 ਬੱਸਾਂ ਰਵਾਨਾ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ ਦਿੱਲੀ ਸਮੇਤ ਹੋਰਨਾਂ ਥਾਵਾਂ ਦੀ ਸੰਗਤ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਥੇ ਦਿੱਲੀ ਤੇ ਹਰਿਆਣਾ ਆਦਿ ਦੀ ਸੰਗਤ ਕਰਫਿਊ ਕਾਰਨ ਰੁਕੀ ਹੋਈ ਸੀ, ਕਿਉਂਕਿ ਬਣੇ ਹਾਲਾਤਾਂ ਕਾਰਨ ਆਵਾਜਾਈ ਦੇ ਸਾਧਨ ਬੰਦ ਹੋ ਗਏ ਸਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਸੰਗਤ ਲਈ 5 ਬੱਸਾਂ ਭੇਜੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 2 ਬੱਸਾਂ ਦਿੱਲੀ ਲਈ ਰਵਾਨਾ ਕੀਤੀਆਂ ਹਨ। ਇਸੇ ਤਰ੍ਹਾਂ 2 ਬੱਸਾਂ ਕਰਨਾਲ ਅਤੇ 1 ਬੱਸ ਰਾਜਪੁਰੇ ਲਈ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਭੇਜੇ ਗਏ ਸ਼ਰਧਾਲੂਆਂ ਨੂੰ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਆ ਗਿਆ ਹੈ। ਬੱਸਾਂ ਰਵਾਨਾ ਕਰਨ ਸਮੇਂ ਮੀਤ ਸਕੱਤਰ  ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਨਰਿੰਦਰ ਸਿੰਘ ਤੇ ਨਿਸ਼ਾਨ ਸਿੰਘ ਵੀ ਮੌਜੂਦ ਸਨ। -PTCNews-
sri-darbar-sahib-amritsar curfew-punjab
Advertisment

Stay updated with the latest news headlines.

Follow us:
Advertisment