ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਿਲੀ ਥੋੜੀ ਰਾਹਤ, ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਅੱਜ ਸਵੇਰੇ ਪਿਆ ਮੀਂਹ

By Shanker Badra - July 08, 2021 9:07 am

ਸੰਗਰੂਰ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਪਏ ਮੀਂਹ ਨੇ ਜਿਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਹੀ ਪੰਜਾਬ ਦੇ ਕਈ ਇਲਾਕਿਆਂ ‘ਚ ਹੋਈ ਬੱਦਲਵਾਈ ਨਾਲ ਲੋਕਾਂ ਦੇ ਚਿਹਰੇ ਖਿੜ ਗਏ। ਸੰਗਰੂਰ ਜ਼ਿਲ੍ਹੇ ਦੇ ਕੁਝ ਥਾਵਾਂ 'ਤੇ ਅੱਜ ਸਵੇਰ ਵੇਲੇ ਭਰਵੀਂ ਬਾਰਿਸ਼ ਹੋਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਮੀਂਹ ਨਾਲ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ।

ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਿਲੀ ਥੋੜੀ ਰਾਹਤ, ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਅੱਜ ਸਵੇਰੇ ਪਿਆ ਮੀਂਹ

ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਇਸ ਬਾਰਿਸ਼ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਂਦੀ ਹੈ ਕਿਉਂਕਿ ਅੱਤ ਦੀ ਗਰਮੀ ਨੇ ਵੀ ਵੱਟ ਕੱਢੇ ਹੋਏ ਸਨ ਅਤੇ ਬਿਜਲੀ ਅਤੇ ਨਹਿਰੀ ਪਾਣੀ ਦੀ ਵੀ ਕਮੀ ਨਾਲ ਕਿਸਾਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਸੀ ਪਰ ਅੱ ਬਾਰਿਸ਼ ਨੇ ਝੋਨੇ ਦੀ ਫਸਲਾਂ ਵਿਚ ਪਾਣੀ ਦੀ ਮਾਤਰਾ ਨੂੰ ਪੂਰਾ ਕੀਤਾ ਹੈ। ਇਸ ਸਮੇਂ ਕਿਸਾਨਾਂ ਨੂੰ ਝੋਨੇ ਲਈ ਪਾਣੀ ਦੀ ਬੇਹੱਦ ਲੋੜ ਹੈ।

ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਿਲੀ ਥੋੜੀ ਰਾਹਤ, ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਅੱਜ ਸਵੇਰੇ ਪਿਆ ਮੀਂਹ

ਮੌਸਮ ਵਿਭਾਗ ਨੇ ਆਉਣ ਵਾਲੇ ਐਤਵਾਰ ਤੋਂ ਲੈ ਕੇ ਪੂਰਾ ਹਫ਼ਤਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਆ ਸਕਦਾ ਹੈ। ਇਸ ਮੀਂਹ ਦੇ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਕਿਉਂਕਿ ਝੋਨੇ ਦੇ ਲਈ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ,ਜਿਸ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਵੀ ਮਿਲੇਗੀ।

ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਿਲੀ ਥੋੜੀ ਰਾਹਤ, ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਅੱਜ ਸਵੇਰੇ ਪਿਆ ਮੀਂਹ

ਪੜ੍ਹੋ ਹੋਰ ਖ਼ਬਰਾਂ : ਰਮੇਸ਼ ਪੋਖਰਿਆਲ ਨਿਸ਼ਾਂਕ , ਸਦਾਨੰਦ ਗੌੜਾ , ਸੰਤੋਸ਼ ਗੰਗਵਾਰ ਸਮੇਤ ਇਨ੍ਹਾਂ ਮੰਤਰੀਆਂ ਦੀ ਹੋਈ ਮੋਦੀ ਕੈਬਨਿਟ 'ਚੋਂ ਛੁੱਟੀ

ਦੱਸ ਦੇਈਏ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਪੈ ਰਹੀ ਸੀ। ਇਸ ਦੌਰਾਨ ਦੁਪਹਿਰ ਵੇਲੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢਕੇ ਰੱਖ ਦਿੱਤੇ ਸੀ ,ਜਿਸ ਕਰਕੇ ਲੋਕ ਬਾਹਰ ਨਿਕਲਣ ਤੋਂ ਗੁਰਹੇਜ਼ ਕਰਦੇ ਸੀ। ਇਸ ਵਾਰ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਗਰਮੀ ਨੇ ਰਿਕਾਰਡ ਤੋੜ ਦਿੱਤਾ ਹੈ।

-PTCNews

adv-img
adv-img