Mon, Apr 29, 2024
Whatsapp

ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ

Written by  Shanker Badra -- March 11th 2019 06:25 PM -- Updated: March 11th 2019 06:37 PM
ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ

ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ

ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ:ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਕਿਨਾਰਾਕਸ਼ੀ ਕਰਕੇ ਗਏ ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਬਣੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ) ਨੇ ਲੋਕ ਸਭਾ ਚੋਣਾਂ ਲਈ ਅੱਜ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। [caption id="attachment_268037" align="aligncenter" width="300"]Punjab Democratic Alliance Lok Sabha elections 7 candidates declare ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ[/caption] ਇਸ ਸਬੰਧੀ ਜਾਣਕਾਰੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਦਿੱਤੀ ਹੈ।ਉਨ੍ਹਾਂ ਨੇ ਦੱਸਿਆ ਕਿ ਕਿ ਡਾ. ਧਰਮਵੀਰ ਗਾਂਧੀ ਪਟਿਆਲਾ ਤੋਂ , ਖਡੂਰ ਸਾਹਿਬ ਤੋਂ ਕੌਰ ਖਾਲੜਾ ,ਸ੍ਰੀ ਫਤਿਹਗੜ੍ਹ ਸਾਹਿਬ ਰਿਜ਼ਰਵ ਸੀਟ ਤੋਂ ਮਨਵਿੰਦਰ ਸਿੰਘ ਗਿਆਸਪੁਰਾ ,ਮਾਸਟਰ ਬਲਦੇਵ ਸਿੰਘ ਫਰੀਦਕੋਟ ਤੋਂ ਅਤੇ ਬਹੁਜਨ ਸਮਾਜ ਪਾਰਟੀ ਦੀ ਤਰਫੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮ ਸਿੰਘ ਸੋਢੀ , ਹੁਸ਼ਿਆਰਪੁਰ ਰਿਜ਼ਰਵ ਤੋਂ ਚੌਧਰੀ ਖੁਸ਼ੀ ਰਾਮ ਅਤੇ ਜਲੰਧਰ ਰਿਜ਼ਰਵ ਲੋਕ ਸਭਾ ਹਲਕੇ ਤੋਂ ਬਲਵਿੰਦਰ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ। [caption id="attachment_268038" align="aligncenter" width="300"]Punjab Democratic Alliance Lok Sabha elections 7 candidates declare ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ[/caption] ਖਹਿਰਾ ਨੇ ਜਾਣਕਾਰੀ ਦਿੱਤੀ ਕਿ 6 ਜਥੇਬੰਦੀਆਂ ਇਸ ਗੱਠਜੋੜ ਵਿੱਚ ਸ਼ਾਮਲ ਹਨ। ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਸੀਪੀਆਈ ਨੂੰ ਫਿਰੋਜ਼ਪੁਰ ਤੋਂ ਰੈਵੋਲਿਸਨਰੀ ਮਾਰਕਸਵਾਦੀ ਪਾਰਟੀ ਆਫ਼ ਇੰਡੀਆ ਨੂੰ ਗੁਰਦਾਸਪੁਰ ਤੋਂ , ਲੋਕ ਇਨਸਾਫ਼ ਪਾਰਟੀ ਨੂੰ ਲੁਧਿਆਣਾ ਤੋਂ ਅਤੇ ਪੰਜਾਬ ਏਕਤਾ ਪਾਰਟੀ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਜਾਵੇਗੀ। [caption id="attachment_268040" align="aligncenter" width="300"]Punjab Democratic Alliance Lok Sabha elections 7 candidates declare ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ[/caption] ਖਹਿਰਾ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕਾ ਅਜੇ ਵਿਚਾਰ ਅਧੀਨ ਹੈ ਮੌਕੇ ਦੇ ਹਾਲਾਤਾਂ ਮੁਤਾਬਕ ਕਿਸੇ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।ਖਹਿਰਾ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਆਗੂ ਜੇਕਰ ਪੰਜਾਬ ਪ੍ਰਤੀ ਗੰਭੀਰ ਹਨ ਤਾਂ ਉਹ ਆਪਣੇ ਵੱਲੋਂ ਐਲਾਨਿਆਂ ਦੋਵੇਂ ਸੀਟਾਂ ਨੂੰ ਵਾਪਸ ਲੈ ਕੇ ਨਵੇਂ ਸਿਰੇ ਤੋਂ ਡੈਮੋਕ੍ਰੇਟਿਕ ਅਲਾਇੰਸ ਨਾਲ ਗੱਲਬਾਤ ਚਲਾ ਸਕਦੇ ਹਨ। -PTCNews


Top News view more...

Latest News view more...