Advertisment

ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ

author-image
Shanker Badra
Updated On
New Update
ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ
Advertisment
ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ:ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਕਿਨਾਰਾਕਸ਼ੀ ਕਰਕੇ ਗਏ ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਬਣੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ) ਨੇ ਲੋਕ ਸਭਾ ਚੋਣਾਂ ਲਈ ਅੱਜ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। Punjab Democratic Alliance Lok Sabha elections 7 candidates declare ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ ਇਸ ਸਬੰਧੀ ਜਾਣਕਾਰੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਦਿੱਤੀ ਹੈ।ਉਨ੍ਹਾਂ ਨੇ ਦੱਸਿਆ ਕਿ ਕਿ ਡਾ. ਧਰਮਵੀਰ ਗਾਂਧੀ ਪਟਿਆਲਾ ਤੋਂ , ਖਡੂਰ ਸਾਹਿਬ ਤੋਂ ਕੌਰ ਖਾਲੜਾ ,ਸ੍ਰੀ ਫਤਿਹਗੜ੍ਹ ਸਾਹਿਬ ਰਿਜ਼ਰਵ ਸੀਟ ਤੋਂ ਮਨਵਿੰਦਰ ਸਿੰਘ ਗਿਆਸਪੁਰਾ ,ਮਾਸਟਰ ਬਲਦੇਵ ਸਿੰਘ ਫਰੀਦਕੋਟ ਤੋਂ ਅਤੇ ਬਹੁਜਨ ਸਮਾਜ ਪਾਰਟੀ ਦੀ ਤਰਫੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮ ਸਿੰਘ ਸੋਢੀ , ਹੁਸ਼ਿਆਰਪੁਰ ਰਿਜ਼ਰਵ ਤੋਂ ਚੌਧਰੀ ਖੁਸ਼ੀ ਰਾਮ ਅਤੇ ਜਲੰਧਰ ਰਿਜ਼ਰਵ ਲੋਕ ਸਭਾ ਹਲਕੇ ਤੋਂ ਬਲਵਿੰਦਰ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ। Punjab Democratic Alliance Lok Sabha elections 7 candidates declare ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ ਖਹਿਰਾ ਨੇ ਜਾਣਕਾਰੀ ਦਿੱਤੀ ਕਿ 6 ਜਥੇਬੰਦੀਆਂ ਇਸ ਗੱਠਜੋੜ ਵਿੱਚ ਸ਼ਾਮਲ ਹਨ। ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਸੀਪੀਆਈ ਨੂੰ ਫਿਰੋਜ਼ਪੁਰ ਤੋਂ ਰੈਵੋਲਿਸਨਰੀ ਮਾਰਕਸਵਾਦੀ ਪਾਰਟੀ ਆਫ਼ ਇੰਡੀਆ ਨੂੰ ਗੁਰਦਾਸਪੁਰ ਤੋਂ , ਲੋਕ ਇਨਸਾਫ਼ ਪਾਰਟੀ ਨੂੰ ਲੁਧਿਆਣਾ ਤੋਂ ਅਤੇ ਪੰਜਾਬ ਏਕਤਾ ਪਾਰਟੀ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਜਾਵੇਗੀ। Punjab Democratic Alliance Lok Sabha elections 7 candidates declare ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਐਲਾਨੇ 7 ਉਮੀਦਵਾਰ ਖਹਿਰਾ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕਾ ਅਜੇ ਵਿਚਾਰ ਅਧੀਨ ਹੈ ਮੌਕੇ ਦੇ ਹਾਲਾਤਾਂ ਮੁਤਾਬਕ ਕਿਸੇ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।ਖਹਿਰਾ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਆਗੂ ਜੇਕਰ ਪੰਜਾਬ ਪ੍ਰਤੀ ਗੰਭੀਰ ਹਨ ਤਾਂ ਉਹ ਆਪਣੇ ਵੱਲੋਂ ਐਲਾਨਿਆਂ ਦੋਵੇਂ ਸੀਟਾਂ ਨੂੰ ਵਾਪਸ ਲੈ ਕੇ ਨਵੇਂ ਸਿਰੇ ਤੋਂ ਡੈਮੋਕ੍ਰੇਟਿਕ ਅਲਾਇੰਸ ਨਾਲ ਗੱਲਬਾਤ ਚਲਾ ਸਕਦੇ ਹਨ। -PTCNews-
latest-news punjab-politics india-latest-news news-in-punjabi news-in-punjab lok-sabha-elections-news punjab-democratic-alliance-news
Advertisment

Stay updated with the latest news headlines.

Follow us:
Advertisment