Wed, May 8, 2024
Whatsapp

ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼ਿਲੌਂਗ 'ਚੋਂ ਸਿੱਖਾਂ ਨੂੰ ਬਾਹਰ ਕੱਢਣ ਦਾ ਕੀਤਾ ਵਿਰੋਧ

Written by  Riya Bawa -- October 10th 2021 03:13 PM -- Updated: October 10th 2021 03:34 PM
ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼ਿਲੌਂਗ 'ਚੋਂ ਸਿੱਖਾਂ ਨੂੰ ਬਾਹਰ ਕੱਢਣ ਦਾ ਕੀਤਾ ਵਿਰੋਧ

ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼ਿਲੌਂਗ 'ਚੋਂ ਸਿੱਖਾਂ ਨੂੰ ਬਾਹਰ ਕੱਢਣ ਦਾ ਕੀਤਾ ਵਿਰੋਧ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਦੇ ਸ਼ਿਲੌਂਗ ਵਿੱਚ ਰਹਿੰਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ। ਉਨ੍ਹਾਂ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ। Who is Sukhjinder Singh Randhawa who has the support of all Punjab Congress MLAs | Latest News India - Hindustan Times ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ। ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ। Shillong Sikhs seek Meghalaya CM protection as HNLC threatens to kill ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। Shillong: Impossible homeland | The Indian Express -PTC News


Top News view more...

Latest News view more...