ਮੁੱਖ ਖਬਰਾਂ

ਪੰਜਾਬ ਦੇ ਡੀਜੀਪੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਸੁਰੱਖਿਆਂ ਬਲਾਂ ਦੀਆਂ 10 ਕੰਪਨੀਆਂ ਦੀ ਕੀਤੀ ਮੰਗ

By Pardeep Singh -- May 17, 2022 2:16 pm

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਵਿੱਚ ਮਦਦ ਕਰਨ ਲਈ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਪੰਜਾਬ 'ਚ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਰਧ ਸੁਰੱਖਿਆ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਡੀਜੀਪੀ ਵੱਲੋਂ ਇਹ ਵੱਡਾ ਕਦਮ ਚੁੱਕਿਆ ਹੈ। ਡੀਜੀਪੀ ਵੱਲੋਂ ਪੰਜਾਬ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰ ਸਰਕਾਰ ਤੋਂ ਸੁਰੱਖਿਆ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਹੈ।

 ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨਾਂ ਵਿੱਚ ਮੋਹਾਲੀ ਵਿੱਚ ਗ੍ਰਨੇਡ ਹਮਲਾ ਹੋਇਆ ਸੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਪੁਲਿਸ ਵੱਲੋਂ ਮੋਹਾਲੀ ਵਿੱਚ ਗ੍ਰਨੇਡ ਹਮਲੇ ਹੋਣ ਤੋਂ ਬਾਅਦ ਪੁਲਿਸ ਵੱਲੋਂ ਮੁਸਤੈਦੀ ਵਰਤੀ ਜਾ ਰਹੀ ਹੈ। ਪੰਜਾਬ ਵਿੱਚ ਹੋਰ ਰਹੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਵੱਲੋਂ ਸਖਤੀ ਵਰਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ 60 ਦਿਨਾਂ ਵਿੱਚ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋਈ ਹੈ ਕਿਉਂਕਿ ਲਗਾਤਾਰ ਕਈ ਥਾਵਾਂ ਉੱਤੇ ਲੋਕ ਨਸ਼ੇ ਦੀ ਉਵਰ ਡੋਜ਼ ਅਤੇ ਲੁੱਟ ਖੋਹਾਂ ਦੇ ਸ਼ਿਕਾਰ ਹੋ ਰਹੇ ਹਨ। ਪਿਛਲੇ ਕੁਝ ਦਿਨਾਂ ਵਿੱਚ ਕਤਲ ਹੋਏ ਹਨ। ਪੰਜਾਬ ਦੀ ਅਮਨ-ਕਾਨੂੰਨ ਨੂੰ ਲੈ ਕੇ ਡੀਜੀਪੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਸੁਰੱਖਿਆ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਹੈ।

ਪੰਜਾਬ ਦੇ ਅਧਿਕਾਰੀਆਂ ਵੱਲੋਂ ਪਹਿਲਾ ਵੀ ਕਈ ਵਾਰੀ ਦਾਅਵੇ ਕੀਤੇ ਗਏ ਹਨ ਕਿ ਪੰਜਾਬ ਵਿੱਚ ਪੁਲਿਸ ਕਰਮਚਾਰੀਆਂ ਦੀ ਘਾਟ ਹੋਣ ਕਾਰਨ ਕਈ ਇਲਾਕਿਆ ਦੇ ਵਿਚ ਕੁਝ ਹੀ ਪੁਲਿਸ ਮੁਲਾਜ਼ਮ ਡਿਊਟੀ ਨਿਭਾ ਰਹੇ ਹਨ। ਪੁਲਿਸ ਫੋਰਸ ਦੀ ਘਾਟ ਦਾ ਮੁੱਦਾ ਕਈ ਵਾਰੀ
ਉੱਠਿਆ ਹੈ।

ਇਹ ਵੀ ਪੜ੍ਹੋ:ਬਠਿੰਡਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਇਲਾਕਾ ਨਿਵਾਸੀਆਂ 'ਚ ਭਾਰੀ ਰੋਸ

-PTC News

  • Share