Fri, Apr 26, 2024
Whatsapp

ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ

Written by  Shanker Badra -- April 24th 2019 05:56 PM -- Updated: April 24th 2019 05:59 PM
ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ

ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ

ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ:ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਫ਼ਿਰ ਕਾਲੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਬਰਸਾਤ ਵੀ ਹੋ ਰਹੀ ਹੈ।ਉਥੇ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਭਾਰੀ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਹਨ।ਅੱਜ ਸਵੇਰੇ ਮੌਸਮ ਸਾਫ਼ ਸੀ ਪਰ ਦੁਪਹਿਰ ਬਾਅਦ ਅਚਾਨਕ ਮੌਸਮ ਨੇ ਆਪਣਾ ਰੰਗ ਬਦਲ ਲਿਆ ,ਜਿਸ ਕਰਕੇ ਕਈ ਥਾਵਾਂ 'ਤੇ ਤੇਜ਼ ਹਵਾਵਾਂ ਮਗਰੋਂ ਮੀਂਹ ਪੈ ਰਹਿ ਹੈ।ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਲਗਾਤਾਰ 2 ਦਿਨ ਭਾਰੀ ਮਿਹ ਪਿਆ ਸੀ।ਜਿਸ ਕਾਰਨ ਸੈਂਕੜੇ ਏਕੜ ਕਣਕ ਦੀਆਂ ਫ਼ਸਲਾਂ ਤਬਾਹ ਹੋ ਚੁੱਕੀਆਂ ਹਨ। [caption id="attachment_286907" align="aligncenter" width="300"]Punjab different areas today heavy rain With Hail ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ[/caption] ਪੰਜਾਬ 'ਚ ਮੀਂਹ ਅਤੇ ਝੱਖੜ ਨੇ ਕਿਸਾਨਾਂ ਨੂੰ ਇੱਕ ਵਾਰੀ ਫੇਰ ਚਿੰਤਾ 'ਚ ਡੋਬ ਦਿੱਤਾ ਕਿਉਂਕਿ ਕਣਕ ਦੀ ਕਟਾਈ ਇਸ ਵੇਲੇ ਪੂਰੇ ਜੋਬਨ 'ਤੇ ਹੈ।ਇਸੇ ਦੌਰਾਨ ਕਈ ਥਾਵਾਂ 'ਤੇ ਕਿਸਾਨਾਂ ਦੇ ਵੱਲੋਂ ਕੰਬਾਈਨ ਦੇ ਨਾਲ ਕਣਕ ਦੀ ਕਟਾਈ ਵੀ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਵੀ ਫਿਰਨਾ ਸ਼ੁਰੂ ਹੋ ਗਿਆ ਹੈ।ਇਸ ਵਾਰ ਪੰਜਾਬ ਦੇ ਕਿਸਾਨ ਬਹੁਤ ਖੁਸ਼ ਦਿਖਾਈ ਦੇ ਰਹੇ ਸਨ, ਕਿਉਂਕਿ ਇਸ ਵਾਰ ਕਣਕ ਦੀ ਫਸਲ ਦਾ ਝਾੜ ਬਹੁਤ ਚੰਗਾ ਹੋਣ ਦੀ ਸੰਭਾਵਨਾ ਸੀ ਪਰ ਬੇਮੌਸਮੀ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। [caption id="attachment_286905" align="aligncenter" width="300"]Punjab different areas today heavy rain With Hail ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਤੇ ਤੇਜ਼ ਹਵਾਵਾਂ ਮਗਰੋਂ ਪਿਆ ਮੀਂਹ, ਕਿਸਾਨਾਂ ਦੀ ਫ਼ਿਰ ਉੱਡੀ ਨੀਂਦ[/caption] ਦਰਅਸਲ 'ਚ ਇਨੀ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ ‘ਤੇ ਜਾਰੀ ਹੈ ਤੇ ਅਜਿਹੇ ਵਿੱਚ ਮੌਸਮ ਦਾ ਇੰਨਾ ਖ਼ਰਾਬ ਹੋਣਾ ਕਿਸਾਨਾਂ ਲਈ ਚੰਗਾ ਸੰਕੇਤ ਨਹੀਂ।ਮੌਸਮ ਦੇ ਬਦਲੇ ਮਿਜਾਜ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ।ਬੱਦਲਵਾਈ ਤੇ ਹਲਕੇ ਮੀਂਹ ਕਾਰਨ ਮੰਡੀ ’ਚ ਪਹੁੰਚੀ ਕਣਕ ਗਿੱਲੀ ਹੋ ਗਈ।ਆਉਣ ਵਾਲੇ ਦਿਨਾਂ ’ਚ ਮੌਸਮ ਬਦਲਣ ਦੀ ਭਵਿੱਖਬਾਣੀ ਨਾਲ ਕਿਸਾਨਾਂ ਦਾ ਸੋਨਾ (ਕਣਕ ਦੀ ਫਸਲ) ਮਿੱਟੀ ਬਣਨ ਦਾ ਖ਼ਤਰਾ ਬਣਿਆ ਹੋਇਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖੇਤਾਂ ‘ਚ ਕਣਕ ਦਾ ਕਾਫੀ ਨੁਕਸਾਨ ਹੋਇਆ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਿਹੜੇ ਮੰਤਰੀ ਆਪਣੇ ਹਲਕਿਆਂ ਵਿੱਚ ਜਿੱਤ ਨੂੰ ਨਹੀਂ ਬਣਾਉਣਗੇ ਯਕੀਨੀ ,ਉਨਾਂ ਨੂੰ ਮੰਤਰੀ ਮੰਡਲ ‘ਚੋਂ ਜਾਵੇਗਾ ਕੱਢਿਆ : ਕੈਪਟਨ ਅਮਰਿੰਦਰ ਸਿੰਘ -PTCNews


Top News view more...

Latest News view more...