Fri, Apr 26, 2024
Whatsapp

ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗ

Written by  Shanker Badra -- April 04th 2018 08:44 AM -- Updated: May 05th 2018 03:29 PM
ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗ

ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗ

ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗ:ਪੰਜਾਬ ਵਿੱਚ ਹੇਠਲੀਆਂ ਅਦਾਲਤਾਂ ਵਿਚ ਪੰਜਾਬੀ ਭਾਸ਼ਾ ਨੂੰ ਅਦਾਲਤੀ ਕੰਮ ਕਾਜ ਦੀ ਭਾਸ਼ਾ ਦੇ ਰੂਪ ਵਿਚ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਬਾਬਤ ਦਾਇਰ ਇਕ ਜਨਹਿਤ ਪਟੀਸ਼ਨ 'ਤੇ ਪੰਜਾਬ ਸਰਕਾਰ,ਉਸ ਦੇ ਮੁੱਖ ਸਕੱਤਰ ਅਤੇ ਤਮਾਮ ਜ਼ਿੰਮੇਵਾਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ।ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗਇਸ ਕੇਸ ਤਹਿਤ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਓਐਸਡੀ ਵਿਜੀਲੈਂਸ ਨੇ ਹਾਈ ਕੋਰਟ ਵਿਚ ਜਵਾਬ ਦਰਜ ਕਰ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਪੰਜਾਬ ਵਿਚ ਅਦਾਲਤਾਂ ਵਿਚ ਪੰਜਾਬੀ ਭਾਸ਼ਾ ਵਿਚ ਕੰਮ ਕਰਵਾਉਣ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਇਸ ਦੇ ਲਈ ਸਹਿਯੋਗ ਨਹੀਂ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਵਾਰ-ਵਾਰ ਕਹਿਣ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਹੇਠਲੀਆਂ ਅਦਾਲਤਾਂ 'ਚ ਕਾਨੂੰਨੀ ਅਧਿਕਾਰੀਆਂ ਨੂੰ ਪੰਜਾਬੀ ਭਾਸ਼ਾ ਦੇ ਜਾਣਕਾਰ,ਟਰਾਂਸਲੇਟਰ,ਸਟੈਨੋ ਅਤੇ ਹੋਰ ਸਟਾਫ਼ ਉਪਲੱਬਧ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ।ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗਐਡਵੋਕੇਟ ਹਰੀ ਚੰਦ ਅਰੋੜਾ ਅਤੇ ਪੰਜਾਬੀ ਲੇਖਕ ਮਿੱਤਰ ਸੇਨ ਗੋਇਲ ਨੇ ਇਹ ਜਨਹਿਤ ਪਟੀਸ਼ਨ ਦਾਇਰ ਕਰ ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ ਵਿਚ ਕੰਮ ਕਾਜ ਪੰਜਾਬੀ ਭਾਸ਼ਾ ਵਿਚ ਕਰਵਾਉਣ ਦੀ ਮੰਗ ਕੀਤੀ ਹੈ।ਯਾਚਿਕਾਕਰਤਾਵਾਂ ਨੇ ਹਾਈ ਕੋਰਟ ਨੂੰ ਇਹ ਅਪੀਲ ਵੀ ਕੀਤੀ ਹੈ ਕਿ 5 ਨਵੰਬਰ, 2008 ਨੂੰ ਨੋਟੀਫ਼ਾਈ ਕੀਤੇ ਪੰਜਾਬ ਆਫ਼ਿਸ਼ਿਅਲ ਲੈਂਗੁਏਜ (ਸੋਧ) ਐਕਟ 2008 ਦੇ ਸੈਕਸ਼ਨ 3 - ਏ ਦੇ ਤਹਿਤ ਇਹ ਲਾਜ਼ਮੀ ਕੀਤਾ ਗਿਆ ਸੀ ਕਿ ਉਕਤ ਨੋਟਿਫ਼ੀਕੇਸ਼ਨ ਦੀ ਤਾਰੀਕ ਤੋਂ 6 ਮਹੀਨੇ 'ਚ ਸਾਰੇ ਸਿਵਲ ਕੋਰਟ ਅਤੇ ਕ੍ਰਿਮਿਨਲ ਕੋਰਟ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਆਉਂਦੇ ਹਨ,ਸਾਰੇ ਰੇਵੇਨਿਉ ਕੋਰਟ ਅਤੇ ਕਿਰਾਇਆ ਟ੍ਰਿਬਿਊਨਲ ਜਾਂ ਕੋਈ ਹੋਰ ਕੋਰਟ ਜਾਂ ਟ੍ਰਿਬਿਊਨਲ ਜਿਸ ਦਾ ਗਠਨ ਰਾਜ ਸਰਕਾਰ ਦੁਆਰਾ ਕੀਤਾ ਹੋਵੇ,ਅਜਿਹੀਆਂ ਸਾਰੀਆਂ ਅਦਾਲਤਾਂ ਅਤੇ ਟ੍ਰਿਬਿਊਨਲਾਂ 'ਚ ਕੰਮ ਕਾਜ ਪੰਜਾਬੀ ਵਿਚ ਕੀਤਾ ਜਾਵੇਗਾ।ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ 'ਚ ਪੰਜਾਬੀ ਭਾਸ਼ਾ 'ਚ ਕੰਮ ਕਾਜ ਕਰਨ ਦੀ ਉੱਠੀ ਮੰਗਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਅੱਠ ਸਾਲ ਤੋਂ ਜ਼ਿਆਦਾ ਵਕਤ ਗੁਜ਼ਰ ਜਾਣ ਦੇ ਬਾਅਦ ਵੀ ਵੈਧਾਨਿਕ ਪ੍ਰਾਵਧਾਨਾਂ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਹੈ,ਕਿਉਂਕਿ ਹਾਈ ਕੋਰਟ ਦੇ ਰਜਿਸਟਰਾਰ ਦੁਆਰਾ 2008 ਦੀ ਸੋਧ ਦੇ ਹਿਸਾਬ ਨਾਲ ਨਿਜੀ ਅਦਾਲਤਾਂ ਨੂੰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤੇ ਹਨ। -PTCNews


Top News view more...

Latest News view more...