Fri, Apr 19, 2024
Whatsapp

ਨਸ਼ਿਆਂ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇੱਕ ਹੋਰ ਨੌਜਵਾਨ ਦੀ ਮੌਤ

Written by  Jashan A -- September 03rd 2019 01:10 PM
ਨਸ਼ਿਆਂ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇੱਕ ਹੋਰ ਨੌਜਵਾਨ ਦੀ ਮੌਤ

ਨਸ਼ਿਆਂ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇੱਕ ਹੋਰ ਨੌਜਵਾਨ ਦੀ ਮੌਤ

ਨਸ਼ਿਆਂ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇੱਕ ਹੋਰ ਨੌਜਵਾਨ ਦੀ ਮੌਤ,ਭਿਖੀਵਿੰਡ: ਪੰਜਾਬ 'ਚ ਵਗ ਰਹੇ ਨਸ਼ਿਆਂ ਦੇ ਦਰਿਆ 'ਚ ਪੰਜਾਬ ਦੀ ਜਵਾਨੀ ਆਏ ਦਿਨ ਰੁੜ ਰਹੀ ਹੈ। ਨਸ਼ੇ ਦੀ ਦਲਦਲ 'ਚ ਫਸ ਕੇ ਹੁਣ ਤੱਕ ਅਨੇਕਾਂ ਨੌਜਵਾਨ ਮੌਤ ਦੇ ਘਾਟ ਉਤਰ ਚੁੱਕੇ ਹਨ। drug ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਭਿਖੀਵਿੰਡ ਦੇ ਪਿੰਡ ਮਾੜੀ ਮੇਘਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦੇ ਦੈਂਤ ਨੇ 19 ਸਾਲਾ ਨੌਜਵਾਨ ਨੂੰ ਨਿਗਲ ਲਿਆ। ਮ੍ਰਿਤਕ ਦੀ ਪਹਿਚਾਣ ਸਰੂਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਨਸ਼ੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਹੋਰ ਪੜ੍ਹੋ:ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਬੇਟਾ ਨਸ਼ੀਲੇ ਕੈਪਸੂਲ ਵੇਚਣ ਦੇ ਦੋਸ਼ 'ਚ ਗ੍ਰਿਫਤਾਰ drug ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਮਾਤਮ ਪਸਰ ਗਿਆ ਹੈ। ਉਧਰ ਦੂਜੇ ਪਾਸੇ ਮੌਕੇ ’ਤੇ ਪੁੱਜੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈਂਦਿਆਂ ਪੋਸਟਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਤੇ ਘਰ ਵਾਲਿਆਂ ਦੇ ਬਿਆਨ ਦਰਜ ਕਰ ਕੇ 174 ਦੀ ਕਾਰਵਾਈ ਕਰ ਦਿੱਤੀ ਹੈ। -PTC News


Top News view more...

Latest News view more...