Fri, Apr 19, 2024
Whatsapp

ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੁਸਲਿਮ ਭਾਈਚਾਰੇ ਨੇ ਮਨਾਈ ਈਦ (ਤਸਵੀਰਾਂ)

Written by  Jashan A -- August 12th 2019 11:08 AM
ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੁਸਲਿਮ ਭਾਈਚਾਰੇ ਨੇ ਮਨਾਈ ਈਦ (ਤਸਵੀਰਾਂ)

ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੁਸਲਿਮ ਭਾਈਚਾਰੇ ਨੇ ਮਨਾਈ ਈਦ (ਤਸਵੀਰਾਂ)

ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੁਸਲਿਮ ਭਾਈਚਾਰੇ ਨੇ ਮਨਾਈ ਈਦ (ਤਸਵੀਰਾਂ),ਮਲੇਰਕੋਟਲਾ: ਅੱਜ ਦੇਸ਼ ਭਰ ਦੇ ਵਿੱਚ ਮੁਸਲਿਮ ਭਾਈਚਾਰੇ ਵੱਲੋ ਈਦ ਉਲ-ਜੂਹ (ਬਕਰੀਦ) ਦਾ ਤਿਉਹਾਰ ਬੜੇ ਸਰਧਾ ਭਾਵਨਾ ਨਾਲ ਮਨਾਈਆ ਗਿਆ।ਇਸ ਦੇ ਮੱਦੇਨਜਰ ਅੱਜ ਪੰਜਾਬ ਦੇ ਬਹੁ ਗਿਣਤੀ ਵਾਲੇ ਸਹਿਰ ਮਲੇਰਕੋਟਲਾ ਵਿੱਚ ਵੀ ਹਜ਼ਾਰਾਂ ਲੋਕਾ ਵੱਲੋ ਈਦ ਦੀ ਨਮਾਜ਼ ਏਸ਼ੀਆ ਦੀ ਸਭ ਤੋ ਵੱਡੀ ਈਦਗਾਹ ਵਿਖੇ ਅਦਾ ਕੀਤੀ ਗਈ ਅਤੇ ਦੁਆ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਇਲਾਕਿਆਂ ਬਠਿੰਡਾ, ਪਟਿਆਲਾ,ਲੁਧਿਆਣਾ, ਜਲੰਧਰ ਅਤੇ ਸ੍ਰੀ ਫਤਹਿਗੜ੍ਹ 'ਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਮਨਾਇਆ। ਹੋਰ ਪੜ੍ਹੋ:ਅੱਜ ਪੂਰੇ ਦੇਸ਼ ‘ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਈਦ ਦਾ ਤਿਉਹਾਰ ,ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਤੁਹਾਨੂੰ ਦੱਸ ਦਈਏ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸਥਿਤ ਰੋਜ਼ਾ ਸਰੀਫ ਵਿਖੇ ਈਦ ਦਾ ਤਿਉਂਹਾਰ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇੱਕਤਰ ਹੋ ਕੇ ਨਮਾਜ਼ ਅਦਾ ਕੀਤੀ ਗਈ ਤੇ ਇਕ ਦੂਜੇ ਦੇ ਗਲੇ ਲਗ ਕੇ ਮੁਬਾਰਕਬਾਦ ਵੀ ਦਿੱਤੀ ਗਈ। ਇਸ ਦੇ ਨਾਲ ਹੀ ਬਸੀ ਪਠਾਣਾ, ਮੰਡੀ ਗੋਬਿੰਦਗੜ੍ਹ ਤੇ ਅਮਲੋਹ ਵਿਖੇ ਈਦ ਦਾ ਤਿਉਂਹਾਰ ਮਨਾਇਆ ਗਿਆ। ਇਸ ਮੌਕੇ 'ਤੇ ਜਿੱਥੇ ਮੁਸਲਿਮ ਸਮਾਜ ਦੇ ਲੋਕਾਂ ਨੇ ਈਦਗਾਹਾਂ ਵਿਚ ਜਾ ਕੇ ਨਮਾਜ਼ ਅਦਾ ਕੀਤਾ, ਉਥੇ ਹੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਵੀ ਲੋਕਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਈਦ ਦੀ ਮੁਬਾਰਕਬਾਦ ਦਿੱਤੀ। -PTC News


Top News view more...

Latest News view more...