Sat, Apr 27, 2024
Whatsapp

ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

Written by  Jashan A -- May 19th 2019 08:45 AM -- Updated: May 19th 2019 12:29 PM
ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ,ਲੁਧਿਆਣਾ: 11 ਅਪ੍ਰੈਲ ਤੋਂ ਸ਼ੁਰੂ ਹੋਏ ਲੋਕਤੰਤਰ ਦੇ ਤਿਉਹਾਰ ਦਾ ਅੱਜ ਅੰਤਿਮ ਦਿਨ ਹੈ। ਜਿਸ ਦੌਰਾਨ 7ਵੇਂ ਪੜਾਅ ਦੀਆਂ 59ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਥੇ ਵੀ ਵੋਟਰ ਅਤੇ ਉਮੀਦਵਾਰ ਕਾਫੀ ਉਤਸ਼ਾਹ ਦਿਖਾ ਰਹੇ ਹਨ, ਉਥੇ ਵੱਖ-ਵੱਖ ਪਾਰਟੀ ਦੇ ਦਿੱਗਜ ਨੇਤਾਵਾਂ ਵੱਲੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਚੀਦਾ ਨੇ ਬਟਾਲਾ 'ਚ ਅਤੇ ਲੁਧਿਆਣਾ ਤੋਂ ਪੀ. ਡੀ. ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਉਨ੍ਹਾਂ ਨੇ 127 ਨੰਬਰ 'ਚ ਆਪਣੀ ਵੋਟ ਪਾਈ। ਦੱਸ ਦੇਈਏ ਕਿ ਇਸ ਬੂਥ 'ਤੇ ਈ. ਵੀ. ਐੱਮ. ਮਸ਼ੀਨ ਕਰੀਬ ਅੱਧਾ ਘੰਟਾ ਖਰਾਬ ਰਹੀ, ਜਿਸ ਦੀ ਸ਼ਿਕਾਇਤ ਬੈਂਸ ਵਲੋਂ ਕੀਤੀ ਗਈ ਹੈ।ਇਸ ਮੌਕੇ ਉਹਨਾਂ ਲੋਕਾਂ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...