Sat, Apr 27, 2024
Whatsapp

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਲਈ 9 ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤੇ: ਢਿੱਲੋਂ

Written by  Joshi -- September 21st 2018 08:26 PM
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਲਈ 9 ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤੇ: ਢਿੱਲੋਂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਲਈ 9 ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤੇ: ਢਿੱਲੋਂ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਲਈ 9 ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤੇ: ਢਿੱਲੋਂ ਸਿਵਲ ਸਰਜਨ ਨੂੰ ਸਾਰੇ ਗਿਣਤੀ ਕੇਂਦਰਾਂ 'ਤੇ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੇ ਪ੍ਰਬੰਧ ਕਰਨ ਦੇ ਆਦੇਸ਼ ਕਾਰਜ ਸਾਧਕ ਅਫਸਰ ਸਰਹਿੰਦ-ਫ਼ਤਹਿਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਗਿਣਤੀ ਕੇਂਦਰਾਂ ਵਿਖੇ ਫਾਇਰ ਟੈਂਡਰ ਦੇ ਕਰਨਗੇ ਪ੍ਰਬੰਧ ਫ਼ਤਹਿਗੜ੍ਹ ਸਾਹਿਬ, 21 ਸਤੰਬਰ: 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਲਈ ਪੰਜ ਗਿਣਤੀ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਗਿਣਤੀ ਕੇਂਦਰਾਂ ਲਈ 9 ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤੇ ਗਏ ਹਨ ਤਾਂ ਜੋ ਚੋਣ ਪ੍ਰਕ੍ਰਿਆ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਚਾਇਤ ਸੰਮਤੀ ਬਸੀ ਪਠਾਣਾ ਦੀਆਂ ਵੋਟਾਂ ਦੀ ਗਿਣਤੀ ਲਈ ਆਈ.ਟੀ.ਆਈ. ਬਸੀ ਪਠਾਣਾ ਵਿਖੇ ਬਣਾਏ ਗਏ ਗਿਣਤੀ ਕੇਂਦਰ ਲਈ ਸ. ਕੁਲਵੰਤ ਸਿੰਘ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫਸਰ (94172-17521) ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ। ਸ. ਢਿੱਲੋਂ ਨੇ ਦੱਸਿਆ ਕਿ ਪੰਚਾਇਤ ਸੰਮਤੀ ਖਮਾਣੋਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰ ਲਈ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਸ. ਰਵਿੰਦਰ ਸਿੰਘ (94173-00349) ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਅਮਲੋਹ ਦੀਆਂ ਵੋਟਾਂ ਦੀ ਗਿਣਤੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਮਲੋਹ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰ ਲਈ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਮਿਊਂਸਪਲ ਇੰਜਨੀਅਰ ਸ਼੍ਰੀ ਏ.ਪੀ. ਸਿੰਘ (98727-83639) ਨੂੰ ਵਿਸ਼ੇਸ਼ ਸਹਾਇਕ ਕਾਰਜਕਾਰੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ। ਜਦੋਂ ਕਿ ਪੰਚਾਇਤ ਸੰਮਤੀ ਫ਼ਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਲਈ ਮਾਤਾ ਗੁਜ਼ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਕੌਰ ਸਿੱਧੂ (94639-13800) ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ। ਜਦੋਂ ਕਿ ਪੰਚਾਇਤ ਸੰਮਤੀ ਖੇੜਾ ਲਈ ਕਮਿਉਨਿਟੀ ਸੈਂਟਰ ਬਡਾਲੀ ਆਲਾ ਸਿੰਘ ਵਿਖੇ ਸਥਾਪਤ ਕੀਤੇ ਗਿਣਤੀ ਕੇਂਦਰ ਵਿਖੇ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਦੇ ਸੈਕਸ਼ਨ ਅਫਸਰ ਸ਼੍ਰੀ ਅੰਕੁਰ ਗਰਗ (97802-07609) ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਵਿਖੇ ਮੰਡੀ ਗੋਬਿੰਦਗੜ੍ਹ ਦੇ ਈ.ਟੀ.ਓ. ਸ਼੍ਰੀ ਦਿਆਲ ਚੰਦ (95012-03970) ਅਤੇ ਐਸ.ਡੀ.ਓ. ਪਾਵਰ ਕਾਮ ਖਮਾਣੋਂ ਸ਼੍ਰੀ ਦਰਸ਼ਨ ਸਿੰਘ (96461-10124) ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਰਿਟਰਨਿੰਗ ਅਫਸਰ ਜ਼ਿਲ੍ਹਾ ਪ੍ਰੀਸ਼ਦ ਸ. ਜਸਪ੍ਰੀਤ ਸਿੰਘ ਦੇ ਨਾਲ ਸਹਾਇਕ ਟਾਊਨ ਪਲਾਨਰ ਸ਼੍ਰੀ ਹਰਪ੍ਰੀਤ ਸਿੰਘ (99155-11603) ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਸਰਜਨ ਨੂੰ ਸਾਰੇ ਗਿਣਤੀ ਕੇਂਦਰਾਂ ਵਿਖੇ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਤੇ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰਾਂ ਨੂੰ ਗਿਣਤੀ ਕੇਂਦਰਾਂ ਵਿੱਚ ਫਾਇਰ ਟੈਂਡਰਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। —PTC News


  • Tags

Top News view more...

Latest News view more...